ਕੇਂਦਰੀ ਬਿਜਲੀ ਅਤੇ ਊਰਜਾ ਮੰਤਰੀ ਨੇ ਲੋਕ ਸਭਾ ਵਿੱਚ ਬਿਜਲੀ(ਸੋਧ ਬਿੱਲ),2022 ਕੀਤਾ ਪੇਸ਼
ਚੰਡੀਗੜ੍ਹ,8 ਅਗਸਤ(ਵਿਸ਼ਵ ਵਾਰਤਾ)- ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਵਿਚਾਲੇ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਬਿਜਲੀ (ਸੋਧ ਬਿੱਲ), 2022 ਪੇਸ਼ ਕਰ ਦਿੱਤਾ ਹੈ । ਜਿਸ ‘ਤੇ ਚਰਚਾ ਚੱਲ ਰਹੀ ਹੈ। ਅਧੀਰ ਰੰਜਨ ਚੌਧਰੀ ਸਮੇਤ ਕਾਂਗਰਸ, ਸੀਪੀਆਈ (ਐਮ) ਨੇਤਾਵਾਂ ਨੇ ਸਦਨ ਵਿੱਚ ਪੇਸ਼ ਕੀਤੇ ਗਏ ਬਿੱਲ ਦਾ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵੀ ਇਸ ਬਿਲ ਨੂੰ ਲੈ ਕੇ ਵਿਰੋਧ ਕੀਤਾ ਹੈ ਪਰ,ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਵੀ ਉਮੀਦਵਾਰ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਰਾਂਹੀਂ ਕੇਂਦਰ ਸਰਕਾਰ ਨੂੰ ਬਿੱਲ ਪੇਸ਼ ਕੀਤੇ ਜਾਣ ਤੋਂ ਪਹਿਲਾਂ ਹੀ ਨਿਸ਼ਾਨੇ ਤੇ ਲਿਆ ਹੈ।






















