
ਚੰਡੀਗੜ੍ਹ, 9 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਤੇ ਹਰਿਆਣਾ ਵਿਚ ਅੱਜ ਸਵੇਰੇ ਹੋਈ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ| ਇਸ ਬਾਰਿਸ਼ ਕਾਰਨ ਕਣਕ ਦਾ ਝਾੜ ਘਟਣ ਦਾ ਖਦਸ਼ਾ ਹੈ|
ਪੰਜਾਬ ਦੇ ਜ਼ਿਆਦਾਤਰ ਇਲਾਕੇ ਵਿਚ ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਕਿਸਾਨਾਂ ਵਲੋਂ ਵਾਢੀ ਸ਼ੁਰੂ ਕਰ ਦਿੱਤੀ ਗਈ ਹੈ| ਇਸ ਦੌਰਾਨ ਅੱਜ ਸਵੇਰੇ ਕਾਲੀਆਂ ਘਟਾਵਾਂ ਨਾਲ ਪਈ ਬਾਰਿਸ਼ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ|
ਖਬਰ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਬਾਰਿਸ਼ ਤੇ ਤੇਜ ਹਵਾਵਾਂ ਨਾਲ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ| ਇਸ ਤੋਂ ਇਲਾਵਾ ਮੰਡੀਆਂ ਵਿਚ ਵੀ ਵੱਡੀ ਮਾਤਰਾ ਵਿਚ ਕਣਕ ਪਹੁੰਚਣੀ ਸ਼ੁਰੂ ਹੋ ਗਈ ਹੈ|
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...




















