ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤ ਤੇਜ;ਮਨਪ੍ਰੀਤ ਇਆਲੀ ਅਤੇ ਚੰਦੂਮਾਜਰਾ ਸਮੇਤ ਵੱਡੇ ਲੀਡਰਾਂ ਦੀ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ
ਸੁਖਬੀਰ ਬਾਦਲ ਨੇ ਬਣਾਈ ਅਨੁਸ਼ਾਸਨੀ ਕਮੇਟੀ
ਚੰਡੀਗੜ੍ਹ,9 ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਵਿੱਚ ਘਮਸਾਨ ਹੋਰ ਵੀ ਤੇਜ਼ ਹੋ ਗਿਆ ਹੈ। ਪਾਰਟੀ ‘ਤੇ ਬਾਦਲ ਪਰਿਵਾਰ ਦੇ ਏਕਾਧਿਕਾਰ ‘ਤੇ ਸਵਾਲ ਉਠਾਏ ਜਾ ਰਹੇ ਹਨ। ਪਾਰਟੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕਰਨ ਵਾਲੀ ਲਾਬੀ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਵਿਚਾਲੇ ਬੀਤੇ ਕੱਲ੍ਹ ਕਈ ਵੱਡੇ ਅਕਾਲੀ ਲੀਡਰਾਂ ਦੀ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਤੋਂ ਬਾਅਦ ਚਰਚਾਵਾਂ ਹੋਰ ਵੀ ਤੇਜ ਹੋ ਗਈਆਂ ਹਨ। ਇਸ ਮੀਟਿੰਗ ਵਿੱਚ ਵਿਧਾਇਕ ਮਨਪ੍ਰੀਤ ਇਆਲੀ ਅਤੇ ਜਗਮੀਤ ਬਰਾੜ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਵੀ ਕਈ ਵੱਡੇ ਆਗੂ ਸ਼ਾਮਿਲ ਸਨ। ਇਸ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਲਾਇਆ ਗਿਆ ਹੈ। ਇਸ ਵਿੱਚ ਸ਼ਰਨਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ।
ਅਕਾਲੀ ਦਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੁਝਾਅ ਦਾ ਪਾਰਟੀ ਪਲੇਟਫਾਰਮ ‘ਤੇ ਹੀ ਸਵਾਗਤ ਹੈ। ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
https://twitter.com/Akali_Dal_/status/1556646371570364417?s=20&t=db9-8GvOFErYhYv9cr7QgQ























