ਪੰਜਾਬ ਵਿੱਚ ਅੱਜ ਨਿੱਜੀ ਬੱਸਾਂ ਦਾ ਚੱਕਾ ਜਾਮ
ਤਿਉਹਾਰਾਂ ਦੇ ਸੀਜ਼ਨ ਵਿੱਚ ਯਾਤਰੀਆਂ ਨੂੰ ਹੋ ਰਹੀ ਹੈ ਭਾਰੀ ਪਰੇਸ਼ਾਨੀ
ਚੰਡੀਗੜ੍ਹ,9 ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿੱਚ ਅੱਜ ਨਿੱਜੀ ਬੱਸ ਆਪ੍ਰੇਟਰਾਂ ਵੱਲੋਂ ਪੰਜਾਬ ਭਰ ਵਿੱਚ ਚੱਕਾ ਜਾਮ ਕਰ ਦਿੱਤਾ ਗਿਆ ਹੈ। ਬੱਸ ਆਪ੍ਰੇਟਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਨੂੰ ਅਪੀਲ ਕਰ ਰਹੇ ਹਨ ਪਰ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ ਸੀ। ਇਸ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰ ਨੇ ਚੱਕਾ ਜਾਮ ਕਰ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ। ਨਿੱਜੀ ਬੱਸਾਂ ਨਾ ਚੱਲਣ ਕਾਰਨ ਯਾਤਰੀਆਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਬੱਸ ਆਪਰੇਟਰਾਂ ਨੇ ਕਿਹਾ ਹੈ ਕਿ ਉਹਨਾਂ ਵੱਲੋਂ 10 ਤੋਂ 14 ਤਰੀਕ ਤੱਕ ਬੱਸਾਂ ਤੇ ਕਾਲੇ ਝੰਡੇ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।























