ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੋਗਾ ਅਦਾਲਤ ਵਿੱਚ ਹੋਈ ਪੇਸ਼ੀ;ਹੁਣ ਫਰੀਦਕੋਟ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ )- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁੱਛਗਿੱਛ ਲਈ ਪੰਜਾਬ ਲਿਆਂਦੇ ਗਏ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਮੋਗਾ ਦੀ ਅਦਾਲਤ ਵਿੱਚ ਪੇਸ਼ੀ ਹੋਈ ਹੈ। ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ‘ਚ ਮੋਗਾ ਪੁਲਿਸ ਨੇ ਲਾਰੈਂਸ ਨੂੰ ਰਿਮਾਂਡ ‘ਤੇ ਲਿਆ ਸੀ। 1 ਅਗਸਤ ਨੂੰ ਮੋਗਾ ਪੁਲਿਸ ਨੇ ਲਾਰੈਂਸ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਜਿਸ ਤੋਂ ਬਾਅਦ ਅੱਜ ਫਰੀਦਕੋਟ ਪੁਲਿਸ ਨੂੰ ਉਸਦਾ ਟਰਾਂਜ਼ਿਟ ਰਿਮਾਂਡ ਮਿਲਾ ਗਿਆ ਹੈ। ਥੋੜ੍ਹੀ ਦੇਰ ਵਿੱਚ ਹੀ ਉਸਦੀ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਹੋ ਸਕਦੀ ਹੈ। । ਲਾਰੈਂਸ ਖਿਲਾਫ ਇੱਥੇ 2 ਕੇਸ ਦਰਜ ਹਨ। ਲਾਰੈਂਸ ‘ਤੇ ਪੰਜਾਬ ਭਰ ‘ਚ 17 ਮਾਮਲੇ ਦਰਜ ਹਨ।