
• ਕੈਬਨਿਟ ਸਬ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਕੇਂਦਰੀ ਖਣਨ ਮੰਤਰਾਲੇ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ
• ਕੇਂਦਰੀ ਮੰਤਰਾਲੇ ਦੇ ਸੁਝਾਵਾਂ ਅਤੇ 13 ਰਾਜਾਂ ਬਾਰੇ ਤਿਆਰ ਅਧਿਐਨ ਰਿਪੋਰਟ ਹਾਸਲ ਕੀਤੀ
ਨਵੀਂ ਦਿੱਲੀ/ਚੰਡੀਗੜ, 9 ਅਪਰੈਲ (ਵਿਸ਼ਵ ਵਾਰਤਾ)-ਖਣਨ ਬਾਰੇ ਬਣੀ ਕੈਬਨਿਟ ਸਬ ਕਮੇਟੀ ਕੇਂਦਰੀ ਮੰਤਰਾਲੇ ਅਤੇ ਹੋਰਨਾਂ ਰਾਜਾਂ ਦੇ ਸਫਲ ਤਜ਼ਰਬਿਆਂ ਨੂੰ ਘੋਖਣ ਤੋਂ ਬਾਅਦ ਖਣਨ ਬਾਰੇ ਵਿਆਪਕ ਤੇ ਅਸਰਦਾਰ ਰਿਪੋਰਟ ਮੰਤਰੀ ਮੰਡਲ ਨੂੰ ਤੈਅ ਸਮਾਂ ਸੀਮਾ 21 ਅਪਰੈਲ ਤੱਕ ਸੌਂਪਣ ਲਈ ਕਮੇਟੀ ਪੂਰੀ ਤਰਾ ਤਿਆਰ ਹੈ। ਇਹ ਖੁਲਾਸਾ ਅਤੇ ਕੈਬਨਿਟ ਸਬ ਕਮੇਟੀ ਦੇ ਮੁਖੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖਣਨ ਮੰਤਰਾਲੇ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਅੱਜ ਖਣਨ ਮੰਤਰਾਲੇ ਦੇ ਸਕੱਤਰ ਸ੍ਰੀ ਅਨਿਲ ਮੁਕਿਮ, ਸੰਯੁਕਤ ਸਕੱਤਰ (ਖਣਨ) ਡਾ. ਐਨ.ਕੇ.ਸਿੰਘ ਅਤੇ ਡਾਇਰੈਕਟਰ ਸ੍ਰੀ ਪ੍ਰਿਥੁਲ ਕੁਮਾਰ ਨਾਲ ਮੀਟਿੰਗ ਕੀਤੀ।
ਸ. ਸਿੱਧੂ ਨੇ ਕਿਹਾ ਕਿ ਸਬ ਕਮੇਟੀ ਵੱਲੋਂ ਰਿਪੋਰਟ ਸੌਂਪਣ ਤੋਂ ਪਹਿਲਾਂ ਕੇਂਦਰ ਅਤੇ ਦੂਜੇ ਰਾਜਾਂ ਦੇ ਸਫਲ ਤਜ਼ਰਬਿਆਂ ਨੂੰ ਰਿਪੋਰਟ ਦਾ ਹਿੱਸਾ ਬਣਾਉਣ ਲਈ ਸਬ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਕੇਂਦਰੀ ਖਣਨ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇ ਜਿਸ ਤਹਿਤ ਅੱਜ ਉਨਾ ਇਹ ਮੀਟਿੰਗ ਕੀਤੀ। ਉਨ•ਾਂ ਕਿਹਾ ਕਿ ਕੇਂਦਰੀ ਮੰਤਰਾਲੇ ਵੱਲੋਂ ਇਸ ਸਬੰਧੀ ਹਾਸਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਖਣਨ ਬਾਰੇ 13 ਰਾਜਾਂ ਵੱਲੋਂ ਤਿਆਰ ਕੀਤੀ ਅਧਿਐਨ ਰਿਪੋਰਟ ਵੀ ਕੇਂਦਰੀ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਜਿਸ ਨੂੰ ਉਨਾ ਹਾਸਲ ਕਰ ਲਿਆ ਹੈ। ਉਨ•ਾਂ ਕਿਹਾ ਕਿ ਇਨ•ਾਂ ਸੁਝਾਵਾਂ ਅਤੇ ਅਧਿਐਨ ਰਿਪੋਰਟਾਂ ਉਪਰ ਭਲਕੇ ਚੰਡੀਗੜ• ਵਿਖੇ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਗੈਰ-ਕਾਨੂੰਨੀ ਖਣਨ ‘ਤੇ ਪੂਰਨ ਕਾਬੂ ਪਾਉਣ ਅਤੇ ਸੂਬਾ ਵਾਸੀਆਂ ਦੇ ਹੱਕਾਂ ਦੀ ਰਾਖੀ ਕਰਦੀ ਹੋਈ ਵਿਆਪਕ ਖਣਨ ਨੀਤੀ ਬਣਾ ਰਹੀ ਹੈ ਜਿਸ ਨਾਲ ਪੁਰਾਣੀ ਨੀਤੀ ਦੀਆਂ ਖਾਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨਾ ਕਿਹਾ ਕਿ ਅੱਜ ਦੀ ਮੀਟਿੰਗ ਸਬ ਕਮੇਟੀ ਦੀਆਂ ਸਿਫਾਰਸ਼ਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ ਅਤੇ ਦੂਜੇ ਸੂਬਿਆਂ ਦੇ ਸਫਲ ਤਜ਼ਰਬੇ ਕਮੇਟੀ ਨੂੰ ਰਿਪੋਰਟ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ। ਜ਼ਿਕਰਯੋਗ ਹੈ ਕਿ ਖਣਨ ਬਾਰੇ ਕੈਬਨਿਟ ਸਬ ਕਮੇਟੀ ਵਿੱਚ ਸ.ਸਿੱਧੂ ਦੇ ਨਾਲ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੈਂਬਰ ਹਨ।
ਮੀਟਿੰਗ ਵਿੱਚ ਸ. ਸਿੱਧੂ ਦੇ ਨਾਲ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਅਤੇ ਉਨਾਂ ਦੇ ਸਲਾਹਕਾਰ ਸ੍ਰੀ ਅੰਗਦ ਸਿੰਘ ਸੋਹੀ ਵੀ ਹਾਜ਼ਰ ਸਨ।
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...




















