ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ
ਪੜ੍ਹੋ ਕਿਹੜੇ ਕਿਹੜੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)- ਕੋਟਕਪੂਰਾ ‘ਚ ਕੱਪੜਾ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 2 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਹੀ ਫਰੀਦਕੋਟ ਪੁਲਿਸ ਮੋਗਾ ਤੋਂ ਲੈ ਕੇ ਆਈ ਸੀ ਅਤੇ ਮਾਮਲੇ ਦੇ ਸਬੰਧ ਵਿੱਚ ਉਸਦਾ ਰਿਮਾਂਡ ਮੰਗਿਆ ਸੀ ।























