• Latest
  • Trending
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

6 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

7 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

7 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

7 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

7 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

7 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

9 hours ago
Hindi News
English News
Monday, November 23, 2026
No Result
View All Result
11 °c
Chandigarh
18 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ

August 10, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾ

ਅੰਮ੍ਰਿਤਸਰ, 10 ਅਗਸਤ (ਵਿਸ਼ਵ ਵਾਰਤਾ);- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਵੱਸਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ। ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ ‘ਹਰ ਘਰ ਤਿਰੰਗਾ’ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਅਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਕਰੜੀ ਨਿੰਦਾ ਕੀਤੀ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਅਤੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਕ ਵਿਲੱਖਣ ਮਰਯਾਦਾ ਹੈ, ਜਿਸ ਤਹਿਤ ਇਥੇ ਕੇਵਲ ਸਿੱਖ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਹੀ ਹੋ ਸਕਦੇ ਹਨ ਅਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲ ਸਕਦਾ ਹੈ। ਪਰ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੇ ਗੁਰ-ਮਰਯਾਦਾ ਦੀ ਤੌਹੀਨ ਕੀਤੀ ਹੈ। ਭਾਵੇਂ ਗੁਰਦੁਆਰਾ ਪ੍ਰਬੰਧਕਾਂ ਦੇ ਵਿਰੋਧ ਮਗਰੋਂ ਉਨ੍ਹਾਂ ਨੇ ਫੈਸਲਾ ਵਾਪਸ ਲੈ ਲਿਆ ਹੈ, ਪਰ ਪ੍ਰਸ਼ਾਸਨ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰ-ਮਰਯਾਦਾ ਨਾਲ ਛੇੜ ਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਰਕਾਰੀ ਅਦਾਰਿਆਂ ਨੂੰ ਅਜਿਹੇ ਸੰਜੀਦਾ ਮਾਮਲਿਆਂ ਵਿਚ ਮਨਮਾਨੀ ਨਹੀਂ ਕਰਨੀ ਚਾਹੀਦੀ।
ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਮੇਂ ਸਹਿਯੋਗ ਦੇਣ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸੇਵਾ ਪੰਥੀ ਤੇ ਮਿਸ਼ਨਰੀ ਸੰਸਥਾਵਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਮਾਗਮਾਂ ਦੀ ਸ਼ੋਭਾ ਵਧਾਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ ਐਕਸੀਅਨ, ਇੰਚਾਰਜ ਸ. ਸ਼ਾਹਬਾਜ਼ ਸਿੰਘ ਅਤੇ ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
17 hours ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 