ਜਗਦੀਪ ਧਨਖੜ ਅੱਜ ਉਪ ਰਾਸ਼ਟਰਪਤੀ ਅਹੁਦੇ ਲਈ ਲੈਣਗੇ ਹਲਫ਼
ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) : ਜਗਦੀਪ ਧਨਖੜ ਅੱਜ ਦੁਪਹਿਰ 12.30 ਵਜੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ, ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਰਹਿਣਗੇ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁਕਾਉਣਗੇ।























