ਰੱਖੜੀ ਦੇ ਤਿਉਹਾਰ ‘ਤੇ CTU ਬੱਸਾਂ ‘ਚ ਔਰਤਾਂ ਲਈ ਮੁਫਤ ਸਫਰ
ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)- ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਸੀਟੀਯੂ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਰਹੀਆਂ ਹਨ। ਇਹ ਸਹੂਲਤ ਬੁੱਧਵਾਰ ਰਾਤ 12 ਵਜੇ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ, ਇਹ ਯਾਤਰਾ ਪੂਰੇ ਦਿਨ ਲਈ ਔਰਤਾਂ ਅਤੇ ਲੜਕੀਆਂ ਲਈ ਸੀਟੀਯੂ ਵਿੱਚ ਮੁਫਤ ਹੈ। ਭੈਣ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ CTU ਬੱਸ ਦੀ ਮੁਫਤ ਸੇਵਾ ਦਾ ਲਾਭ ਲੈ ਰਹੀਆਂ ਹਨ। ਚੰਡੀਗੜ੍ਹ ਤੋਂ ਪੰਚਕੂਲਾ ਅਤੇ ਮੋਹਾਲੀ ਤੱਕ ਔਰਤਾਂ ਸੀਟੀਯੂ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਰਹੀਆਂ ਹਨ। ਭੈਣਾਂ ਵੀ ਸੀਟੀਯੂ ਦੀਆਂ ਬੱਸਾਂ ਵਿੱਚ ਸਫ਼ਰ ਕਰਦੇ ਹੋਏ ਪੰਚਕੂਲਾ ਅਤੇ ਮੁਹਾਲੀ ਤੋਂ ਚੰਡੀਗੜ੍ਹ ਵਾਪਸ ਆ ਸਕਣਗੀਆਂ।























