ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਅਤੇ ਭੈਣ ਵੱਲੋਂ ਧੂਰੀ ਵਿੱਚ ਕੱਢੀ ਗਈ ਤਿਰੰਗਾ ਯਾਤਰਾ
ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਆਪਣੇ ਵਿਆਹ ਤੋਂ ਬਾਅਦ ਪਹਿਲੀ ਵਾਰ ਧੂਰੀ ਪਹੁੰਚੇ ਅਤੇ ਲੋਕਾਂ ਨੂੰ 75ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ । ਇਸ ਦੇ ਨਾਲ ਹੀ ਉਹਨਾਂ ਨੇ ਧੂਰੀ ਵਿਖੇ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ। ਇਸ ਦੌਰਾਨ ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌੌਰ ਵੀ ਦਿਖੇ।
























