• Latest
  • Trending
ਡੀ.ਟੀ.ਐੱਫ. ਪੰਜਾਬ ਦੇ ਵਫਦ ਵੱਲੋਂ ਡੀ.ਪੀ.ਆਈ. (ਸੈ ਸਿੱ) ਨਾਲ ਮੁਲਾਕਾਤ

ਡੀ.ਟੀ.ਐੱਫ. ਪੰਜਾਬ ਦੇ ਵਫਦ ਵੱਲੋਂ ਡੀ.ਪੀ.ਆਈ. (ਸੈ ਸਿੱ) ਨਾਲ ਮੁਲਾਕਾਤ

4 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

15 minutes ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

21 minutes ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

33 minutes ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

39 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

45 minutes ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

58 minutes ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

3 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

11 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

11 hours ago
Hindi News
English News
Sunday, November 15, 2026
No Result
View All Result
20 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ.ਟੀ.ਐੱਫ. ਪੰਜਾਬ ਦੇ ਵਫਦ ਵੱਲੋਂ ਡੀ.ਪੀ.ਆਈ. (ਸੈ ਸਿੱ) ਨਾਲ ਮੁਲਾਕਾਤ

August 13, 2022
in ਸਿਆਸੀ, ਖਬਰਾਂ, ਪੰਜਾਬ
ਡੀ.ਟੀ.ਐੱਫ. ਪੰਜਾਬ ਦੇ ਵਫਦ ਵੱਲੋਂ ਡੀ.ਪੀ.ਆਈ. (ਸੈ ਸਿੱ) ਨਾਲ ਮੁਲਾਕਾਤ

ਲੰਬੇ ਸਮੇਂ ਤੋਂ ਪੈਂਡਿੰਗ ਮੁੱਦਿਆਂ ‘ਤੇ ਕੀਤੀਆਂ ਵਿਚਾਰਾਂ

ਵਿਭਾਗੀ ਪ੍ਰੀਖਿਆ, ਬਦਲੀਆਂ, ਤਰੱਕੀਆਂ ਅਤੇ ਹੋਰ ਮੁੱਦਿਆਂ ਤੇ ਹੋਈ ਵਿਚਾਰ ਚਰਚਾ

ਡੀ.ਟੀ.ਐੱਫ. ਪੰਜਾਬ ਦੇ ਵਫਦ ਵੱਲੋਂ ਡੀ.ਪੀ.ਆਈ. (ਸੈ ਸਿੱ) ਨਾਲ ਮੁਲਾਕਾਤ

ਐੱਸ.ਏ.ਐੱਸ. ਨਗਰ, 13 ਅਗਸਤ, 2022: (ਵਿਸ਼ਵ ਵਾਰਤਾ) ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਵਫਦ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਕੁਲਜੀਤਪਾਲ ਸਿੰਘ ਮਾਹੀ ਨਾਲ ਜਥੇਬੰਦੀ ਦੇ ਏਜੰਡੇ ‘ਤੇ ਹੋਈ ਵਿਸਥਾਰਤ ਮੀਟਿੰਗ ਦੌਰਾਨ ਸਾਰਥਕ ਗੱਲਬਾਤ ਹੋਈ, ਜਿਸ ਦੌਰਾਨ ਸਿੱਖਿਆ ਦਫਤਰ ਦੇ ਵੱਖ-ਵੱਖ ਸਹਾਇਕ ਡਾਇਰੈਕਟਰਾਂ ਤੋਂ ਇਲਾਵਾ ਨਿੱਜੀ ਸਹਾਇਕ ਭੂਸ਼ਨ ਰਤਨ ਵੀ ਹਾਜ਼ਰ ਰਹੇ।

ਡੀ.ਟੀ.ਐੱਫ. ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੂਬਾਈ ਮੀਤ ਪ੍ਰਧਾਨ ਰਾਜੀਵ ਬਰਨਾਲਾ ਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਗਿਆਨ ਚੰਦ (ਜ਼ਿਲ੍ਹਾ ਪ੍ਰਧਾਨ ਰੂਪਨਗਰ) ਨੇ ਮੀਟਿੰਗ ਵਿੱਚ ਹੋਈ ਚਰਚਾ ਸਬੰਧੀ ਦੱਸਿਆ ਕਿ, ਡੀਪੀਆਈ ਵੱਲੋਂ ਸੰਘਰਸ਼ਾਂ ਦਾ ਹਿੱਸਾ ਬਨਣ ਕਾਰਨ ਰਹਿੰਦੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਦਾ ਅਮਲ ਸ਼ੁਰੂ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਆਗੂਆਂ ਨੇ ਦੱਸਿਆ ਕਿ ਹਰਿੰਦਰ ਪਟਿਆਲਾ ਅਤੇ ਮੈਡਮ ਨਵਲਦੀਪ ਦੇ ਪਿਛਲੇ ਦਿਨੀਂ ਜਾਰੀ ਰੈਗੂਲਰ ਪੱਤਰਾਂ ਵਿੱਚ ਰੈਗੂਲਰ ਦੀ ਮਿਤੀ ਬਾਕੀ ਅਧਿਆਪਕਾਂ ਵਾਂਗ ਹੀ ਕਰਨ ‘ਤੇ ਸਹਿਮਤੀ ਜਤਾਈ ਗਈ ਹੈ। ਸਾਲ 2018 ਵਿੱਚ ਸਿੱਖਿਆ ਵਿਭਾਗ ਦੇ ਅਧਿਆਪਨ ਤੇ ਨਾਨ ਟੀਚਿੰਗ ਕਾਡਰ ਲਈ ਬਣਾਏ ਮੁਲਾਜ਼ਮ ਵਿਰੋਧੀ ਸੇਵਾ ਨਿਯਮਾਂ ਨੂੰ ਸੋਧਣ, ਸਿੱਧੀ ਭਰਤੀ ਅਤੇ ਪਦਉੱਨਤ ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਉੱਪਰ ਵਿਭਾਗੀ ਪ੍ਰੀਖਿਆ ਦੀ ਸ਼ਰਤ ਥੋਪਣ ਅਤੇ ਸਲਾਨਾ ਇਨਕਰੀਮੈਂਟ ਰੋਕਣ ਦੇ ਫ਼ੈਸਲੇ ਮੁੱਢੋਂ ਰੱਦ ਕਰਨ ਦੀ ਮੰਗ ਸਬੰਧੀ ਡੀ.ਪੀ.ਆਈ. ਨੇ ਦੱਸਿਆ ਕਿ ਸਿੱਖਿਆ ਸਕੱਤਰ ਨੂੰ ਮੁਲਾਜ਼ਮਾਂ ਦੇ ਰੋਸ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ, ਇਸ ਸਬੰਧੀ ਡੀਟੀਐੱਫ ਵੱਲੋਂ ਵੀ ਸਿੱਖਿਆ ਸਕੱਤਰ ਦੇ ਨਾਂ ਵਿਸ਼ੇਸ਼ ਮੰਗ ਪੱਤਰ ਦਿੱਤਾ ਗਿਆ। ਜੱਥੇਬੰਦੀ ਵੱਲੋਂ 3442, 7654 ਤੇ 5178 ਭਰਤੀਆਂ ਵਿੱਚੋਂ ਓ.ਡੀ.ਐੱਲ. ਅਧਿਆਪਕਾਂ ਦੀ ਪੈਡਿੰਗ ਰੈਗੂਲਰਾਈਜੇਸ਼ਨ ਪੂਰੀ ਕਰਨ ਦੀ ਮੰਗ ਤਰਕ ਸਹਿਤ ਰੱਖੀ ਗਈ। ਜਥੇਬੰਦੀ ਨੇ ਸੈਕੰਡਰੀ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਨੂੰ ਰੋਕਣ ਪ੍ਰਤੀ ਸਖ਼ਤ ਇਤਰਾਜ਼ ਜਤਾਇਆ ਗਿਆ। ਜਿਸ ਬਾਰੇ ਨੀਤੀ ਵਿੱਚ ਕੁੱਝ ਤਬਦੀਲੀਆਂ ਹੋਣ ਅਤੇ ਸਕੂਲ ਸਿੱਖਿਆ ਸਕੱਤਰ ਵਲੋਂ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਮੁੜ ਪ੍ਰਕਿਰਿਆ ਸ਼ੁਰੂ ਹੋਣ ਦੀ ਜਾਣਕਾਰੀ ਮਿਲੀ। ਆਪਸੀ ਬਦਲੀ ਤੇ ਪ੍ਰੋਮੋਸ਼ਨ ਦੇ ਮਾਮਲਿਆਂ ਨੂੰ ਬਦਲੀ ਪ੍ਰਕਿਰਿਆ ਦੌਰਾਨ ਸਟੇਅ ਦੀ ਸ਼ਰਤ ਤੋਂ ਛੋਟ ਦੇਣ, ਪਹਿਲਾਂ ਹੋ ਚੁੱਕੀਆਂ ਬਦਲੀਆਂ ਬਿਨਾਂ ਸ਼ਰਤ ਲਾਗੂ ਕਰਨ ਦੀ ਮੰਗ ਰੱਖੀਂ। ਈਟੀਟੀ ਤੋਂ ਮਾਸਟਰ ਕਾਡਰ ਦੇ ਸਾਰੇ ਵਿਸ਼ਿਆਂ ਦੀਆਂ ਪੈਡਿੰਗ ਤਰੱਕੀਆਂ ਪੂਰੀਆਂ ਕਰਨ ਦਾ ਮਾਮਲਾ ਡੀ.ਪੀ.ਆਈ. ਪ੍ਰਾਇਮਰੀ ਤੋਂ ਸੂਚੀਆਂ ਪ੍ਰਾਪਤ ਹੋਣ ਸਾਰ ਅੱਗੇ ਵਧਾਉਣ ਦਾ ਭਰੋਸਾ ਮਿਲਿਆ। ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਵਿੱਚ ਰਹਿੰਦੇ ਨਾਮ ਸ਼ਾਮਿਲ ਕਰਕੇ ਪ੍ਰੋਮੋਸ਼ਨ ਮੁਕੰਮਲ ਕਰਨ ਸਬੰਧੀ ਡੀਪੀਆਈ ਨੇ ਅਦਾਲਤੀ ਸਟੇਅ ਹੋਣ ਦਾ ਅੜਿੱਕਾ ਦੱਸਿਆ, ਜਿਸ ਸਬੰਧੀ ਜਥੇਬੰਦੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਜਲਦ ਹੱਲ ਕਰਨ ਦੀ ਮੰਗ ਕੀਤੀ। ਸੀ.ਐਂਡ.ਵੀ. ਤੋਂ ਮਾਸਟਰ ਕਾਡਰ, ਮਾਸਟਰ ਤੋਂ ਮੁੱਖ ਅਧਿਆਪਕ, ਲੈਕਚਰਾਰ/ਮੁੱਖ ਅਧਿਆਪਕ ਤੋਂ ਪ੍ਰਿੰਸੀਪਲ ਅਤੇ ਨਾਨ ਟੀਚਿਗ ਤੋਂ ਵੱਖ-ਵੱਖ ਕਾਡਰਾਂ ਲਈ ਤਰੱਕੀਆਂ ਵਿੱਚ ਟੀ.ਈ.ਟੀ. ਦੀ ਸ਼ਰਤ ਹਟਾਉਣ ਦੀ ਮੰਗ ਕਰਦਿਆਂ ਸਾਰੀਆਂ ਤਰੱਕੀਆਂ ਜਲਦ ਪੂਰੀਆਂ ਕਰਨ ਦੀ ਮੰਗ ਵੀ ਕੀਤੀ ਗਈ।

ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਅੱਗੇ ਦੱਸਿਆ ਕਿ ਕਲਰਕਾਂ ਅਤੇ ਸਕੂਲ ਮੁੱਖੀਆਂ ਨੂੰ ਕੇਵਲ ਇੱਕ ਸਕੂਲ ਦਾ ਹੀ ਚਾਰਜ ਦੇਣ ਸਬੰਧੀ ਡੀਪੀਆਈ ਨੇ ਨਵੀਂ ਭਰਤੀ ਜਲਦ ਮੁਕੰਮਲ ਕਰਕੇ ਮਸਲਾ ਹੱਲ ਕਰਨ ਦੀ ਗੱਲ ਕਹੀ ਅਤੇ ਸੀਨੀਅਰ ਅਧਿਆਪਕ ਨੂੰ ਡੀ.ਡੀ.ਓ. ਪਾਵਰਾਂ ਦੇਣ ਦਾ ਪੁਰਾਣਾ ਸਿਸਟਮ ਬਹਾਲ ਕਰਨ ਵਿੱਚ ਵਿੱਤੀ ਸਮੱਸਿਆਵਾਂ ਦਾ ਹਵਾਲਾ ਦਿੱਤਾ। ਮਿਡਲ ਸਕੂਲਾਂ ਵਿੱਚ ਡਰਾਇੰਗ ਅਤੇ ਪੀ.ਟੀ.ਆਈ. ਅਧਿਆਪਕਾਂ ਦੀਆਂ ਪੋਸਟਾਂ ਦੀ ਪੁਰਾਣੀ ਸਥਿਤੀ ਬਹਾਲ ਕਰਨ ਅਤੇ ਨਵੇਂ ਅਪਗਰੇਡ ਕੀਤੇ ਸਕੂਲਾਂ ਵਿੱਚ ਪੋਸਟਾਂ ਤੇ ਅਧਿਆਪਕ ਦੇਣ ਦੇ ਮਾਮਲਿਆਂ ਸਬੰਧੀ ਦੱਸਿਆ ਗਿਆ ਕਿ ਦੋਵੇਂ ਮਾਮਲੇ ਵਿਭਾਗ ਦੇ ਵਿਚਾਰ ਅਧੀਨ ਹਨ ਅਤੇ ਨਵੇਂ ਅਪਗ੍ਰੇਡਿਡ ਸਕੂਲਾਂ ਸਬੰਧੀ ਜਲਦ ਹਦਾਇਤਾਂ ਜਾਰੀ ਹੋਣਗੀਆਂ। ਸਾਰੇ ਵਿਸ਼ਿਆਂ/ਕਾਡਰਾਂ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰਨ ਅਤੇ ਸੇਵਾਦਾਰ ਤੋਂ ਲੈ ਕੇ ਪ੍ਰਿੰਸੀਪਲ ਕਾਡਰ ਦੀਆਂ ਨਵੀਆਂ ਪੋਸਟਾਂ ਦਾ ਨਿਰਮਾਣ ਕਰਨ ਦੀ ਮੰਗ ਵੀ ਰੱਖੀ ਗਈ। 4161 ਮਾਸਟਰ, 646 ਪੀ.ਟੀ.ਆਈ, ਅ/ਕ, ਡੀ.ਪੀ.ਈ., ਸਕੂਲ ਮੁੱਖੀਆਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਦਾ ਵਾਧਾ ਕਰਕੇ ਭਰਤੀਆਂ ਮੁਕੰਮਲ ਕਰਨ, ਲੈਕਚਰਾਰ ਭਰਤੀ ਵਿੱਚ ਟੀਚਿੰਗ ਆਫ਼ ਸੋਸ਼ਲ ਸਾਇੰਸ ਵਿਸ਼ੇ ਲਈ ਸੋਧ ਕਰਨ, ਓਵਰਏਜਡ ਲਈ ਉਮਰ ਹੱਦ ‘ਚ ਢੁੱਕਵੀਂ ਰਾਹਤ ਦੇਣ ਦੇ ਮਾਮਲੇ ਸਿੱਖਿਆ ਸਕੱਤਰ ਦੇ ਪੱਧਰ ‘ਤੇ ਵਿਚਾਰ ਅਧੀਨ ਹੋਣ ਦੀ ਗੱਲ ਹੋਈ। ਮਾਸਟਰ ਕਾਡਰ ਦੀਆਂ ਬੈਕਲਾਗ 1493 ਅਤੇ 899 ਬਾਰਡਰ ਏਰੀਆ ਭਾਰਤੀਆਂ ਦੀ ਉਡੀਕ ਸੂਚੀ ਦੀ ਨਿਯੁਕਤੀ ਪ੍ਰਕਿਰਿਆ ਅੱਗੇ ਵਧਾਉਣ ‘ਤੇ ਸਹਿਮਤੀ ਮਿਲੀ। ਮੁੱਖ ਮੰਤਰੀ ਦੇ ਐਲਾਨ ਤਹਿਤ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ, ਸਮੇਤ ਇਲੈਕਸ਼ਨ, ਬੀ.ਐੱਲ.ਓ. ਅਤੇ ਹੋਰ ਵਾਧੂ ਡਿਊਟੀਆਂ ਲੈਣ ‘ਤੇ ਸਖਤ ਪਾਬੰਦੀ ਲਾਉਣ ਸਬੰਧੀ ਲਿਖਤੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ। ਬੀ.ਪੀ.ਈ.ਓ. ਦਫਤਰਾਂ ‘ਚ ਸ਼ਿਫਟ ਕੀਤੇ 228 ਪੀ.ਟੀ.ਆਈਜ਼ ਨੂੰ ਵਾਪਿਸ ਮਿਡਲ ਸਕੂਲਾਂ ‘ਚ ਭੇਜਣ ਸਬੰਧੀ ਡੀਪੀਆਈ ਵੱਲੋਂ ਸਹਿਮਤੀ ਜਤਾਈ ਗਈ। ਸਾਰੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ/ਦਫਤਰੀ ਸਟਾਫ ਨੂੰ ਰੈਗੂਲਰ ਕਰਨ ਦਾ ਮਾਮਲਾ ਅਤੇ ਰੈਗੂਲਰ-ਕਨਫਰਮਡ ਕੰਪਿਊਟਰ ਫੈਕਲਟੀ ਨੂੰ ਸਿੱਖਿਆ ਵਿਭਾਗ ਵਿੱਚ ਸਾਰੇ ਲਾਭਾਂ ਨਾਲ ਮਰਜ ਕਰਨ ਅਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਵਿਚਾਰ ਅਧੀਨ ਹੋਣ ਦਾ ਹਵਾਲਾ ਦਿੱਤਾ ਗਿਆ। ਇੱਕ ਹੀ ਭਰਤੀ ਇਸ਼ਤਿਹਾਰ ‘ਤੇ ਲਾਗੂ ਦੋ ਵੱਖਰੇ-ਵੱਖਰੇ ਤਨਖਾਹ ਸਕੇਲ ਰੱਦ ਕਰਨ, ਵਿਭਾਗ ‘ਚੋਂ ਸਿੱਧੀ ਭਰਤੀ ਰਾਹੀਂ ਚੁਣੇ ਸਕੂਲ ਮੁਖੀਆਂ ਦਾ ਪਰਖ ਸਮਾਂ 1 ਸਾਲ (ਤਰੱਕੀ ਦੀ ਤਰਜ ‘ਤੇ) ਕਰਨ ਦੀ ਮੰਗ ਨਾਲ ਡੀ.ਪੀ.ਆਈ. ਨੇ ਨਿੱਜੀ ਤੌਰ ਤੇ ਸਹਿਮਤ ਹੋਣ ਦੀ ਗੱਲ ਕਹੀ। ਏਜੰਡੇ ਵਿੱਚ ਸ਼ਾਮਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਬਾਕੀ ਮੰਗਾਂ ਸਬੰਧੀ ਮੁੜ ਮੀਟਿੰਗ ਦਾ ਸਮਾਂ ਤੈਅ ਕਰਨ ਸਬੰਧੀ ਡੀਪੀਆਈ ਅਤੇ ਜਥੇਬੰਦੀ ਵਿੱਚ ਸਹਿਮਤੀ ਬਣੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਾਗ ਸਿੰਘ ਰਈਆ, ਊਧਮ ਸਿੰਘ, ਹਰਿੰਦਰ ਸਿੰਘ ਅਤੇ ਜਰਨੈਲ ਸਿੰਘ ਆਦਿ ਵੀ ਮੌਜੂਦ ਰਹੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

by Ranjit Singh
November 15, 2026
0

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Most Popular

ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ

ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ

by Navjot
4 weeks ago
0

ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ ਕੋਲਕਾਤਾ, 17 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 