ਪੰਜਾਬ ‘ਚ ਲਗਾਤਾਰ ਵਧ ਰਹੇ ਹਨ ਕੋਰੋਨਾ ਦੇ ਮਾਮਲੇ
ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)- ਪੰਜਾਬ ‘ਚ ਲਗਾਤਾਰ ਕੋੋਰੋਨਾ ਦੇ ਮਾਮਲੇ ਵਧ ਰਹੇ ਹਨ। ਸੂਬੇ ‘ਚ ਇਸ ਸਮੇਂ 2344 ਐਕਟਿਵ ਮਰੀਜ਼ ਹਨ। ਬੀਤੇ ਦਿਨ ਹੁਸ਼ਿਆਰਪੁਰ ਦੇ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦੋਂ ਕਿ 274 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਵੱਖ-ਵੱਖ ਜ਼ਿਲ੍ਹਿਆਂ ‘ਚ 98 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ, ਜਦਕਿ 32 ਮਰੀਜ਼ਾਂ ਨੂੰ ਆਈ.ਸੀ.ਯੂ. ਵਿੱਚ ਸ਼ਿਫਟ ਕੀਤਾ ਗਿਆ ਹੈ, 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਵੱਧ ਮਰੀਜ਼ ਸਾਹਮਣੇ ਆਏ ਹਨ, ਉਨ੍ਹਾਂ ‘ਚ ਮੋਹਾਲੀ ਦੇ 59, ਜਲੰਧਰ ਅਤੇ ਲੁਧਿਆਣਾ ਤੋਂ 34-34, ਬਠਿੰਡਾ 32, ਅੰਮ੍ਰਿਤਸਰ 23, ਹੁਸ਼ਿਆਰਪੁਰ 20 ਤੇ ਰੋਪੜ ਤੋਂ 16 ਮਰੀਜ਼ ਸ਼ਾਮਲ ਹਨ। ਸੂਬੇ ‘ਚ ਬੀਤੇ ਦਿਨ 8913 ਸੈਂਪਲ ਜਾਂਚ ਲਈ ਭੇਜੇ ਗਏ, ਜਦੋਂ ਕਿ 7403 ਲੋਕਾਂ ਨੇ ਟੀਕਾਕਰਨ ਕਰਵਾਇਆ।























