ਕੈਨਬਰਾ ਹਵਾਈ ਅੱਡੇ ‘ਤੇ ਚੱਲੀ ਗੋਲੀ , ਪੁਲਿਸ ਨੇ ਸ਼ੱਕੀ ਨੂੰ ਲਿਆ ਹਿਰਾਸਤ ‘ਚ
ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)-ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਹਵਾਈ ਅੱਡੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਇੱਕ ਸ਼ੱਕੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਪੁਲਿਸ ਹਵਾਈ ਅੱਡੇ ਦੀ ਤਲਾਸ਼ੀ ਲੈ ਰਹੀ ਹੈ। ਇਸ ਸਬੰਧ ਵਿਚ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਗੋਲੀਬਾਰੀ ਟਰਮੀਨਲ ਦੇ ਚੈੱਕ-ਇਨ ਸਥਾਨ ‘ਤੇ ਹੋਈ।