ਬੱਚੀ ਦੀ ਪੋਸਟਮਾਰਟਮ ਰਿਪੋਰਟ ਵੀ ਆਈ ਸਾਹਮਣੇ ਆ ਗਈ
ਚੰਡੀਗੜ੍ਹ,14 ਅਗਸਤ(ਵਿਸ਼ਵ ਵਾਰਤਾ)- ਕੁਝ ਦਿਨ ਪਹਿਲਾਂ ਦਰਬਾਰ ਸਾਹਿਬ ਦੇ ਬਾਹਰ ਪਲਾਜੇ ਵਿੱਚੋਂ ਮਿਲੀ ਛੋਟੀ ਬੱਚੀ ਦੀ ਲਾਸ਼ ਦੇ ਮਾਮਲੇ ਵਿੱਚ ਇੱਕ ਵੱਡੀ ਅੱਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਕਈ ਅਹਿਮ ਖੁਲਾਸੇ ਹੋ ਰਹੇ ਹਨ, ਬੱਚੀ ਦੀ ਪੋਸਟਮਾਰਟਮ ਰਿਪੋਰਟ ਵੀ ਸਾਹਮਣੇ ਆ ਗਈ ਹੈ। ਜਿਸ ਅਨੁਸਾਰ ਲੜਕੀ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਸੂਮ ਲੜਕੀ ਦਾ ਦੁਪੱਟੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਦੱਸ ਦੱਈਏ ਕਿ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਔਰਤ ਦੀਆਂ ਸੀਸੀਟੀਵੀ ਤਸਵੀਰਾਂ ਜਾਰੀ ਕੀਤੀਆਂ ਸਨ। ਇਹਨਾਂ ਤਸਵੀਰਾਂ ਵਿੱਚ ਉਕਤ ਔਰਤ ਨੇ ਮ੍ਰਿਤਕ ਬੱਚੀ ਨੂੰ ਗੋਦੀ ਚੁੱਕਿਆ ਹੋਇਆ ਸੀ। ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਵੀ ਇਸ ਔਰਤ ਨੂੰ ਪਛਾਣਦਾ ਹੈ ਤਾਂ ਇਸਦੀ ਸੂਚਨਾ ਅਧਿਕਾਰੀਆਂ ਤੱਕ ਪਹੁੰਚਾਈ ਜਾਵੇ। ਬਾਅਦ ਵਿੱਚ ਮ੍ਰਿਤਕ ਬੱਚੀ ਦੀ ਮਾਂ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜੋ ਕਿ ਰਾਜਪੁਰਾ ਥਾਣੇ ਵਿੱਚ ਬੱਚੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਉਣ ਆਈ ਸੀ।
























