ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਸ਼ਰਟ ਪਾਉਣ ਵਾਲੇ ਖਿਲਾਫ ਅੰਮ੍ਰਿਤਸਰ ਵਿੱਚ ਮਾਮਲਾ ਦਰਜ
ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਖਿਚਵਾਈਆਂ ਸਨ ਫੋਟੋਆਂ
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)-ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨ ਕਾਂਗਰਸੀ ਆਗੂ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਫੋਟੋ ਪਾ ਕੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਫੋਟੋਆਂ ਖਿਚਵਾਉਣ ਵਾਲੇ ਕਾਂਗਰਸੀ ਵਰਕਰ ਕਰਮਜੀਤ ਸਿੰਘ ਗਿੱਲ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਫੋਟੋਆਂ ਵਾਈਰਲ ਹੋਣ ਤੋਂ ਬਾਅਦ ਵੱਖ ਵੱਖ ਸਿੱਖ ਸੰਗਠਨਾਂ ਅਤੇ ਸਿਆਸੀ ਪਾਰਟੀਆਂ ਤੋਂ ਇਲਾਵਾ ਐਸਜੀਪੀਸੀ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਸੀ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।























