ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਟਾਲਾ ਕੋਰਟ ਵਿੱਚ ਪੇਸ਼ੀ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਬਟਾਲਾ ਅਦਾਲਤ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਉਸਨੂੰ ਬਟਾਲਾ ਪੁਲਿਸ ਦੇ 8 ਦਿਨਾਂ ਦੇ ਰਿਮਾਂਡ ਤੇ ਭੇਜਿਆ ਗਿਆ ਸੀ ਜੋ ਕਿ ਅੱਜ ਖਤਮ ਹੋ ਜਾਵੇਗਾ। ਦੱਸ ਦਈਏ ਕਿ ਲਾਰੈਂਸ ਕੋਲੋਂ ਸਤਨਾਮ ਸੱਤੂ ਕਤਲਕਾਂਡ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ।























