‘ਨਾਨਕ ਸ਼ਾਹ ਫਕੀਰ’ ਫ਼ਿਲਮ ਦੇ ਮਾਮਲੇ ਵਿਚ ਇਸ ਵੇਲੇ ਕਿਸੇ ਦਖਲ ਦੀ ਜ਼ਰੂਰਤ ਨਹੀਂ- ਮੁੱਖ ਮੰਤਰੀ
• ਫ਼ਿਲਮ ਨਿਰਮਾਤਾ ਨੇ ਹਾਲ ਦੀ ਘੜੀ ਪੰਜਾਬ ‘ਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ
ਚੰਡੀਗੜ, 10 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿਵਾਦਪੂਰਨ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਮੁੱਦੇ ‘ਤੇ ਕੋਈ ਵੀ ਦਖਲ ਨਾ ਦੇਣ ਦਾ ਫੈਸਲਾ ਕੀਤਾ ਹੈ ਕਿਉਂਕਿ ਫ਼ਿਲਮ ਨਿਰਮਾਤਾ ਨੇ ਹੀ ਸੂਬੇ ਵਿਚ ਫ਼ਿਲਮ ਨੂੰ ਰਲੀਜ਼ ਨਾ ਕਰਨ ਦਾ ਨਿਰਨਾ ਕੀਤਾ ਹੈ।
ਉਨਾਂ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਵੱਲੋਂ ਇਸ ਨੂੰ ਰਲੀਜ਼ ਨਾ ਕਰਨ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਇਸ ਫ਼ਿਲਮ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗੈਰ-ਜ਼ਰੂਰੀ ਬਣ ਗਿਆ ਹੈ।
ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਇਸ ਮੁੱਦੇ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਕਾਰਨ ਉਨਾਂ ਨੇ ਹਾਲ ਦੀ ਘੜੀ ਪੰਜਾਬ ਸੂਬੇ ਵਿਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਇਸ ਮਾਮਲੇ ਵਿਚ ਸੂਬਾ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ ਸਰਕਾਰ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਜੇਕਰ ਭਵਿੱਖ ਵਿਚ ਜ਼ਰੂਰੀ ਹੋਇਆ ਤਾਂ ਇਸ ਸਬੰਧ ਵਿਚ ਢੁੱਕਵਾਂ ਫੈਸਲਾ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਜ਼ਰੂਰਤ ਪੈਣ ਉੱਤੇ ਸਾਰੇ ਸੰਭਵੀ ਕਦਮ ਚੁੱਕੇਗੀ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਇਸ ਫ਼ਿਲਮ ਦੇ ਸਬੰਧ ਵਿੱਚ ਅਕਾਲ ਤਖ਼ਤ ਦੇ ਫੈਸਲੇ ਦਾ ਵੀ ਨੋਟਿਸ ਲਿਆ ਹੈ। ਅਕਾਲ ਤਖ਼ਤ ਨੇ ਕੱਲ• ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਫ਼ਿਲਮ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਸੀ ਕਿਉਂਕਿ ਇਨਾਂ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ ਚਿੱਤਰਣ ਕਰਨ ਉੱਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸਿੱਖ ਗੁਰੂ ਜਾਂ ਉਨ•ਾਂ ਦੇ ਪਰਿਵਾਰਕ ਮੈਂਬਰਾਂ ਦਾ ਪਰਦੇ ‘ਤੇ ਚਿਤਰਣ ਸਿੱਖ ਧਰਮ ਦੇ ਸਿਧਾਂਤਾਂ ਦੇ ਵਿਰੁੱਧ ਹੈ। ਉਨਾਂ ਕਿਹਾ ਕਿ ਗੁਰੂ ਜੀ ਅਤੇ ਉਨ•ਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਨਵ ਵਜੋਂ ਪੇਸ਼ ਕੀਤਾ ਗਿਆ ਹੈ ਜੋ ਕਿ ਸਿੱਖੀ ਦੇ ਸਿਧਾਂਤਾਂ ਦੇ ਖਿਲਾਫ ਹੈ।
ਮੁੱਖ ਮੰਤਰੀ ਦਾ ਵਿਚਾਰ ਹੈ ਕਿ ਲੇਖਕਾਂ, ਫ਼ਿਲਮ ਨਿਰਮਾਤਾਵਾਂ ਆਦਿ ਦੀ ਪ੍ਰਗਟਾਵੇ ਦੀ ਸਿਰਜਣਾਤਮਕ ਆਜ਼ਾਦੀ ਹੈ ਪਰ ਇਹ ਆਜ਼ਾਦੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਇਸ ਦੌਰਾਨ ਉਨਾਂ ਨੇ ਵਿਰੋਧ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਨਾ ਤਾਂ ਹਿੰਸਾ ਕਰਨ ਅਤੇ ਨਾ ਹੀ ਫ਼ਿਲਮ ਵਿਰੁੱਧ ਰੋਸ ਵਿਖਾਉਣ ਲਈ ਜੀਵਨ ਅਤੇ ਜਾਇਦਾਦ ਨੂੰ ਕੋਈ ਨੁਕਸਾਨ ਪਹੁੰਚਾਉਣ।
ਮੀਡੀਆ ਵਿਚ ਪਾਬੰਦੀ ਲਾਉਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨਾਂ ਦੀ ਸਰਕਾਰ ਨੇ ਪੰਜਾਬ ਵਿਚ ਫ਼ਿਲਮ ‘ਤੇ ਪਾਬੰਦੀ ਲਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...