ਚੰਡੀਗੜ੍ਹ ਦੇ ਸੈਕਟਰ 41 ਵਿਚ ਲੜਕੀ ਦਾ ਚਾਕੂ ਮਾਰ ਕੇ ਕਤਲ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਸੈਕਟਰ 41 ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਇਸ ਜੁਰਮ ਨੂੰ ਉਸਦੇ ਮਾਮੇ ਨੇ ਅੰਜਾਮ ਦਿੱਤਾ ਸੀ। ਘਟਨਾ ਅੱਜ ਸਵੇਰੇ ਵਾਪਰੀ। ਲੜਕੀ ਦਾ ਗਲੇ ਤੇ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ। ਹੋਰ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਆਪਣੀ ਮਾਂ ਨਾਲ ਸੈਕਟਰ-41 ਦੇ ਸਰਕਾਰੀ ਕੁਆਰਟਰ ਵਿੱਚ ਰਹਿੰਦੀ ਸੀ।ਜਿਸ ਦੀ ਪਛਾਣ 22 ਸਾਲਾ ਅੰਜਲੀ ਵਜੋਂ ਹੋਈ ਹੈ। ਥਾਣਾ ਸਦਰ ਦੀ ਪੁਲੀਸ ਨੇ ਮੁਲਜ਼ਮ ਮਾਮੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਸਤਬੀਰ ਵਾਸੀ ਝੱਜਰ ਵਜੋਂ ਹੋਈ ਹੈ। ਜਦਕਿ ਅੰਜਲੀ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥਣ ਸੀ।






















