ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਭੋਪਾਲ ਦੌਰੇ ਤੇ
ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ) : ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ 11 ਵਜੇ ਭੋਪਾਲ ਦਾ ਦੌਰਾ ਕਰਨਗੇ। ਉਹ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਕੇਂਦਰੀ ਗ੍ਰਹਿ ਮੰਤਰੀ ਅੱਜ ਅੰਤਰਰਾਜੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਕੁਸ਼ਾਭਾਊ ਕਨਵੈਨਸ਼ਨ ਸੈਂਟਰ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਇਸ ਵਿੱਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸ਼ਾਮਲ ਹੋਣਗੇ।























