ਦਿੱਲੀ ਦੇ ਜੰਤਰ ਮੰਤਰ ‘ਤੇ ਕਿਸਾਨਾਂ ਦੀ ਮਹਾਪੰਚਾਇਤ ਜਾਰੀ
ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਕਈ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਐਮਐਸਪੀ ਦੀ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਮਹਾਪੰਚਾਇਤ ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੀ ਹੈ। ਇੱਥੇ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਾਣਕਾਰੀ ਅਨੁਸਾਰ ਹਰਿਆਣਾ ਅਤੇ ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਰੋਕਿਆ ਜਾ ਰਿਹਾ ਸੀ। ਇਸ ਦੌਰਾਨ ਬੈਰੀਕੇਡਿੰਗ ਤੋੜਨ ਤੋਂ ਬਾਅਦ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਦੇ ਨਾਲ ਹੀ ਕਿਸਾਨ ਗਾਜ਼ੀਪੁਰ ਬਾਰਡਰ ‘ਤੇ ਧਰਨੇ ‘ਤੇ ਬੈਠ ਗਏ ਹਨ।























