ਮਾਣਹਾਨੀ ਮਾਮਲੇ ਵਿੱਚ ਸਿਮਰਜੀਤ ਬੈਂਸ ਦੀ ਅਦਾਲਤ ਵਿੱਚ ਹੋਈ ਪੇਸ਼ੀ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਮਾਣਹਾਨੀ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ੀ ਹੋਈ ਹੈ। ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਨੇ ਬੈਂਸ ਖਿਲਾਫ ਮਾਨਹਾਨੀ ਦਾ ਕੇਸ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।






















