ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫਤਾਰ
ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) : ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਵਿੱਚ ਲੁਧਿਆਣਾ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਹੈ। ਉਹ ਪਿਛਲੀ ਸਰਕਾਰ ਦੇ ਦੂਜੇ ਮੰਤਰੀ ਹਨ ਜਿਨ੍ਹਾਂ ਨੂੰ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਜੂਨ ਵਿੱਚ, ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ ਲੇਬਰ, ਕਾਰਟੇਜ ਅਤੇ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਤਰਜੀਹੀ ਅਲਾਟਮੈਂਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਠੇਕੇਦਾਰ ਤੇਲੂ ਰਾਮ ਨੇ ਪੁੱਛਗਿੱਛ ਦੌਰਾਨ ਸਾਬਕਾ ਮੰਤਰੀ ‘ਤੇ ਘੁਟਾਲੇ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।























