ਸਾਬਕਾ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਭਤੀਜੇ ਵੱਲੋਂ ਖ਼ੁਦਕੁਸ਼ੀ
ਸ਼ਾਹਕੋਟ, 23 ਅਗਸਤ (ਵਿਸ਼ਵ ਵਾਰਤਾ)- -ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸਵ. ਅਜੀਤ ਸਿੰਘ ਕੋਹਾੜ ਦੇ ਭਤੀਜੇ ਵੱਲੋਂ ਖੁਦ ਨੂੰ ਗੋਲੀ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਆਪ੍ਰੇਟਿਵ ਬੈਂਕ ਨੂਰਮਹਿਲ ਦੇ ਮੈਨੇਜਰ ਨਿਰਮਲ ਸਿੰਘ ਕੋਹਾੜ ਨੇ ਕੱਲ੍ਹ ਰਾਤ ਕਰੀਬ 9 ਵਜੇ ਆਪਣੇ ਘਰ ‘ਚ ਹੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ।ਖੁਦਕੁਸ਼ੀ ਦੇ ਪਿੱਛੇ ਦੀ ਵਜ੍ਹਾ ਘਰੇਲੂ ਝਗੜੇ ਨੂੰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਸ਼ ਕਬਜੇ ‘ਚ ਲੈ ਲਈ ਗਈ ਹੈ। ਜਿਸ ਨੂੰ ਪੋਸਟਮਾਰਟਮ ਲਈ ਨਕੋਦਰ ਦੇ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ।






















