ਇਪਟਾ ਦੇ ਰਾਸ਼ਟਰੀ ਪ੍ਰਧਾਨ ਅਤੇ ਚਰਚਿੱਤ ਨਾਟਕਕਾਰ ਡਾ. ਰਣਬੀਰ ਸਿੰਘ ਦਾ ਦੇਹਾਂਤ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)-ਇਪਟਾ ਦੇ ਰਾਸ਼ਟਰੀ ਪ੍ਰਧਾਨ, ਚਰਚਿੱਤ ਨਾਟਕਕਾਰ, ਫਿਲਮ ਅਦਾਕਾਰ ਅਤੇ ਇਤਿਹਾਸਕਾਰ ਡਾ. ਰਣਬੀਰ ਸਿੰਘ ਦਾ 93 ਸਾਲ ਦੀ ਉਮਰ ਵਿਚ ਲੰਮੀ ਬਿਮਾਰੀ ਤੋਂ ਬਾਅਦ ਜੈਪੁਰ (ਰਾਜਸਥਾਨ) ਦੇ ਹਸਪਤਾਲ ਵਿਚ ਦੇਹਾਂਤ ਹੋ ਗਿਆ। ਰਾਜਘਰਾਨੇ ਦੇ ਬੰਧਨ ਤੋੜ ਕੇ ਡਾ. ਰਣਬੀਰ ਸਿੰਘ ਨੇ ਰੰਗਮੰਚ ਦੇ ਖੇਤਰ ਵਿਚ ਕਦਮ ਰੱਖਿਆ ਅਤੇ ਪਾਸੇ, ਹਾਏ ਮੇਰਾ ਦਿਲ, ਸਰਾਏ ਕੀ ਮਾਲਕਿਨ, ਗੁਲਫ਼ਾਮ, ਮਖੋਟੋਂ ਕੀ ਜ਼ਿੰਦਗੀ, ਮਿਰਜ਼ਾ ਸਾਹਿਬ, ਅੰਮ੍ਰਿਤ ਜਲ, ਤਨਹਾਈ ਕੀ ਰਾਤ, ‘ਰਾਮ ਲੀਲਾ’, ‘ਤੈਮੂਰ’, ‘ਪ੍ਰਾਰਥਨਾਚਿੱਤ’, ‘ਗੱਤਰੀ ਬਾਈ’, ‘ਪਰਦਾਫਾਸ਼’, ‘ਮੱਕੜ ਜਾਲ’ ਵਰਗੇ ਸਮਾਜਿਕ ਮਸਲੇ ਛੋਹਦੇਂ ਅਨੇਕਾਂ ਚਰਿਚੱਤ ਨਾਟਕ ਲਿਖਕੇ ਦੇਸ਼ ਭਰ ਵਿਚ ਸੈਕੜੇ ਵਾਲ ਮੰਚਿਤ ਕੀਤੇ।ਇਹ ਜਾਣਕਾਰੀ ਦਿੰਦੇ ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਨੇ ਦੱਸਿਆ ਕਿ ਡਾ. ਰਣਬੀਰ ਸਿੰਘ ਆਪਣੇ ਆਖਰੀ ਸਾਹਾਂ ਤੱਕ ਇਪਟਾ ਦੀਆਂ ਦੇਸ਼ ਭਰ ਵਿਚ ਰੰਗਮੰਚੀ, ਸਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਵਿਚ ਸਰਗਰਮ ਰਹੇ।
ਇਪਟਾ ਦੇ ਸੂਬਾਈ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕਮਲ ਨੈਨ ਸਿੰਘ ਸੇਖੋਂ ਤੇ ਇਪਟਾ, ਪੰਜਾਬ ਦੇ ਆਗੂਆਂ ਬਠਿੰਡਾ ਤੋਂ ਜੇ.ਸੀ.ਪਰਿੰਦਾ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸੁਿਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅੰਮ੍ਰਿਤਸਰ ਤੋਂ ਬਲਬੀਰ ਮੂਧਲ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾਂ ਤੇ ਰਾਜਵਿੰਦਰ ਸਮਰਾਲਾ, ਨਵਾਂ ਸ਼ਹਿਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਫਜ਼ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਨੇ ਦੁੱਖੀ ਪ੍ਰੀਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਡਾ. ਰਣਬੀਰ ਸਿੰਘ ਦਾ ਵਿਛੌੜਾ ਇਪਟਾ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।























