ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਦਾ ਭਾਜਪਾ ਪ੍ਰਤੀ ਹਮਲਾਵਰ ਰਵੱਈਆ
ਸੰਸਦ ਮੈਂਬਰ ਸੰਜੇ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ; ਭਾਜਪਾ ਤੇ ਪਾਰਟੀ ਛੱਡਣ ਬਦਲੇ ਕਰੋੜਾਂ ਰੁਪਏ ਆਫਰ ਕਰਨ ਦਾ ਲਗਾਇਆ ਇਲਜ਼ਾਮ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਲਗਾਤਾਰ ਭਾਜਪਾ ‘ਤੇ ਹਮਲੇ ਕਰ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇ ਅੱਜ ਦਾਅਵਾ ਕੀਤਾ ਕਿ ਸਾਡੇ ਵਿਧਾਇਕ ਸੰਜੀਵ ਝਾਅ, ਸੋਮਨਾਥ ਭਾਰਤੀ, ਕੁਲਦੀਪ ਕੁਮਾਰ ਨੂੰ ਭਾਜਪਾ ਨੇ ਪਾਰਟੀ ਛੱਡਣ ਦੇ ਬਦਲੇ 20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।
ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨਾਲ ਵਿਧਾਇਕ ਸੋਮਨਾਥ ਭਾਰਤੀ ਨੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ‘ਆਪ’ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਆਪਰੇਸ਼ਨ ਲੋਟਸ ਸਬੰਧੀ ਆਡੀਓ ਜਾਰੀ ਕੀਤਾ ਜਾ ਸਕਦਾ ਹੈ।























