ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰ ਮਨਦੀਪ ਮਨੀਲਾ ਦਾ ਫਿਲੀਪੀਨਜ਼ ‘ਚ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹਾ,26ਅਗਸਤ(ਵਿਸ਼ਵ ਵਾਰਤਾ)- ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨੀਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦਾ ਆਡੀਓ ਵਾਇਰਲ ਹੋ ਗਿਆ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਆਡੀਓ ‘ਚ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਸਿੱਧੂ ਮੂਸੇਵਾਲਾ ਵਰਗਾ ਹਾਲ ਹੋਵੇਗਾ। ਮਨਦੀਪ ਮਨੀਲਾ ਦੇ ਕਤਲ ਤੋਂ ਬਾਅਦ ਲਾਰੈਂਸ-ਗੋਲਡੀ ਗੈਂਗ ਨੇ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਿਆਂ ਵਿੱਚ ਮੰਨੂੰ ਅਤੇ ਰੂਪਾ ਵੀ ਸ਼ਾਮਲ ਸਨ। ਜਿਨ੍ਹਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚ ਐਨਕਾਊਂਟਰ ਵਿੱਚ ਮਾਰ ਦਿੱਤਾ ਸੀ। ਇਹ ਰਿਕਾਰਡਿੰਗ ਦੀਪਕ ਮੁੰਡੀ ਦੇ ਨਾਂ ‘ਤੇ ਵਾਇਰਲ ਹੋ ਰਹੀ ਹੈ। ਇਹ ਰਿਕਾਰਡਿੰਗ ਦੀਪਕ ਮੁੰਡੀ ਦੇ ਨਾਂ ‘ਤੇ ਵਾਇਰਲ ਹੋ ਰਹੀ ਹੈ। ਦੀਪਕ ਮੁੰਡੀ ਮੂਸੇਵਾਲਾ ਕਤਲ ਕਾਂਡ ਦਾ ਛੇਵਾਂ ਸ਼ੂਟਰ ਹੈ, ਜਿਸ ਨੂੰ ਪੁਲਿਸ ਅਜੇ ਤੱਕ ਫੜ ਨਹੀਂ ਸਕੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਦਵਿੰਦਰ ਬੰਬੀਹਾ ਗੈਂਗ ਨੇ ਲਾਰੇਂਸ ਗੈਂਗ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਲਾਰੈਂਸ, ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਨੂੰ ਨਿਸ਼ਾਨੇ ‘ਤੇ ਰੱਖਿਆ ਹੈ। ਬੰਬੀਹਾ ਗੈਂਗ ਕਈ ਵਾਰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹ ਧਮਕੀਆਂ ਦੇ ਚੁੱਕਾ ਹੈ। ਇਸ ਦੇ ਨਾਲ ਹੀ ਬੰਬੀਹਾ ਗੈਂਗ ਨੇ ਮਨਦੀਪ ਮਨੀਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ।