ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ
ਸਿੱਧੂ ਦੇ ਪਿੰਡ ਮੂਸਾ ਦੇ 5 ਲੋਕਾਂ ਨੂੰ ਪੁਲਿਸ ਨੇ ਕੀਤਾ ਨਾਮਜ਼ਦ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਵੱਡੀ ਅੱਪਡੇਟ ਸਿੱਧੂ ਮੂਸੇਵਾਲਾ ਦੇ ਪਿੰਡ ਤੋਂ ਹੀ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਹ ਸਾਰੇ ਪਿੰਡ ਮੂਸਾ ਦੇ ਹੀ ਦੱਸੇ ਜਾ ਰਹੇ ਹਨ। ਇਹਨਾਂ ਦੇ ਨਾਮ ਜੀਵਨਜੋਤ, ਕੰਵਰਪਾਲ, ਅਵਤਾਰ, ਜਗਤਾਰ ਅਤੇ ਜੋਤੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਇਹਨਾਂ ਵਿੱਚੋਂ ਅਵਤਾਰ ਅਤੇ ਜਗਤਾਰ ਮੂਸੇਵਾਲਾ ਦੇ ਗੁਆਂਢੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਸੰਗੀਤ ਜਗਤ ਨਾਲ ਜੁੜੇ 2 ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਸੀ।ਇਸ ਦੇ ਨਾਲ ਹੀ ਦੱਸ ਦਈਏ ਕਿ ਪੁਲਿਸ ਹੁਣ ਤੱਕ 31 ਲੋਕਾਂ ਨੂੰ ਨਾਮਜ਼ਦ ਕਰ ਚੁੱਕੀ ਹੈ ਅਤੇ 22 ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।























