ਪੰਜਾਬ ਕੈਬਨਿਟ ਵੱਲੋਂ ਪੀਐਸਪੀਸੀਐਲ.ਦੀ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਪ੍ਰਵਾਨ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਹੈ। ਕੈਬਨਿਟ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਖਪਤਕਾਰਾਂ ਨੂੰ ਸੁਚਾਰੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪ੍ਰਸਤਾਵਿਤ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਨੂੰ ਪ੍ਰਵਾਨ ਕਰ ਲਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਲਈ ਭਾਰਤ ਸਰਕਾਰ ਤੋਂ 97,631 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਬਜਟ ਸਹਾਇਤਾ ਪ੍ਰਾਪਤ ਹੋਵੇਗੀ ਅਤੇ ਇਸ ਉਤੇ ਕੁੱਲ 3,03,758 ਕਰੋੜ ਰੁਪਏ ਖਰਚ ਹੋਣਗੇ।























