ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਮੁੜ ਤੋਂ ਪੇਸ਼ੀ
ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ)-ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਇਸਤੋਂ ਪਹਿਲਾਂ ਵਿਜੀਲੈਂਸ ਨੇ ਆਸ਼ੂ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਦੋਵਾਂ ਧਿਰਾਂ ਵਿਚਾਲੇ ਬਹਿਸ ਤੋਂ ਬਾਅਦ ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਸੀ, ਜੋ ਅੱਜ ਖ਼ਤਮ ਹੋ ਰਿਹਾ ਹੈ। ਵਿਜੀਲੈਂਸ ਅੱਜ ਫਿਰ ਤੋਂ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।























