ਪੰਜਾਬ ਸਰਕਾਰ ਵੱਲੋਂ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂਆਂ ਦਾ ਸਨਮਾਨ
ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਸਮੇਤ 19 ਖਿਡਾਰੀਆਂ ਨੂੰ ਵੰਡੇ ਨਕਦ ਇਨਾਮ
ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ। ਚੰਡੀਗੜ੍ਹ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ 23 ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ। ਇਸ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਨੂੰ 50 ਲੱਖ ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਗਏ। ਇਨ੍ਹਾਂ ਤੋਂ ਇਲਾਵਾ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਵਾਲੇ ਬਾਕੀ ਖਿਡਾਰੀਆਂ ਨੂੰ ਵੀ 5 ਲੱਖ ਰੁਪਏ ਦਿੱਤੇ ਗਏ।
ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਤਾਨਿਆ ਭਾਟੀਆ ਨੇ ਚਾਂਦੀ ਦਾ ਤਗਮਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ।























