ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ
ਪੜ੍ਹੋ ਕੀ ਹੈ ਖਾਸ ਵਜ੍ਹਾ
ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਦਾ ਨਾਲ ਪੰਜਾਬ ਕਲੋਨਾਈਜਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਂਬਾ ਸਮੇਤ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦਾ ਵਫ਼ਦ ਵੀ ਸੀ। ਮੀਟਿੰਗ ਤੋਂ ਬਾਅਦ ਇਆਲੀ ਨੇ ਦੱਸਿਆ ਕਿ ਉਹਨਾਂ ਨੇ ਰਜਿਸਟਰੀਆਂ ਅਤੇ ਪਲਾਟਾਂ ਦੀ ਐਨਓਸੀ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਮੁੱਖ ਮੰਤਰੀ ਕੋਲ ਚੁੱਕਿਆ ਹੈ।























