ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ
ਕਤਲਕਾਂਡ ਵਿੱਚ ਸ਼ਾਮਿਲ ਇੱਕ ਹੋਰ ਮੁਲਜ਼ਮ ਕੀਨੀਆ ‘ਚ ਗ੍ਰਿਫ਼ਤਾਰ
ਚੰਡੀਗੜ੍ਹ, 1ਸਤੰਬਰ(ਵਿਸ਼ਵ ਵਾਰਤਾ)- ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਿਲ ਇੱਕ ਹੋਰ ਮੁਲਜ਼ਮ ਨੂੰ ਕੀਨੀਆ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਫੜਿਆ ਗਿਆ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਹੈ।
ਦੱਸ ਦਈਏ ਕਿ ਇਸਤੋਂ ਪਹਿਲਾਂ ਇੱਕ ਹੋਰ ਮੁਲਜ਼ਮ ਸਚਿਨ ਬਿਸ਼ਨੋਈ ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ।ਇਸ ਸੰਬੰਧ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ