ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ
ਚੰਡੀਗੜ੍ਹ,2 ਸਤੰਬਰ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੈਂਗ ਨੇ ਉਸਦੇ ਪਿਤਾ ਬਲਕੌਰ ਸਿੰਗ ਨੂੰ ਵੀ ਧਮਕੀ ਦਿੱਤੀ ਹੈ। ਲਾਰੈਂਸ ਗੈਂਗ ਦੇ ਸ਼ੂਟਰ ਦੇ ਨਾਂ ‘ਤੇ ਭੇਜੀ ਗਈ ਈ-ਮੇਲ ‘ਚ ਕਿਹਾ ਗਿਆ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਤੇ ਕੁਝ ਨਾ ਕਹਿਣ। ਗਿਰੋਹ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਐਨਕਾਊਂਟਰ ਵੀ ਉਨ੍ਹਾਂ(ਪਿਤਾ)- ਦੇ ਹੀ ਦਬਾਅ ਹੇਠ ਹੋਇਆ ਸੀ। ਪਰਿਵਾਰ ਵੱਲੋਂ ਇਸ ਦੀ ਸੂਚਨਾ ਮਾਨਸਾ ਪੁਲੀਸ ਨੂੰ ਦੇਣ ਤੋਂ ਬਾਅਦ ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।ਸੀਨੀਅਰ ਅਧਿਕਾਰੀ ਨੇ ਦੱਸਿਆ ਹੈ ਕਿ ਪੁਲੀਸ ਵਲੋਂ ਇਸ ਈਮੇਲ ਨੂੰ ਗੂਗਲ ਰਾਹੀਂ ਪੜਤਾਲਿਆ ਜਾ ਰਿਹਾ ਹੈ ਅਤੇ ਪੁਲੀਸ ਨੂੰ ਆਸ ਹੈ ਕਿ ਇਸ ਧਮਕੀ ਦੇ ਅਸਲੀ ਨਕਲੀ ਹੋਣ ਦਾ ਮਾਮਲਾ ਸਾਫ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸੁਰੱਖਿਆ ਪਹਿਲੇ ਦਿਨ ਤੋਂ ਹੀ ਵਧਾਈ ਹੋਈ ਹੈ।
ਦੱਸ ਦਈਏ ਕਿ ਸ਼ੂਟਰ ਏਜੇ ਲਾਰੈਂਸ ਦੇ ਨਾਂ ‘ਤੇ ਇਹ ਧਮਕੀ ਸਿੱਧੂ ਮੂਸੇਵਾਲਾ ਦੀ ਈ-ਮੇਲ ਆਈਡੀ ‘ਤੇ ਭੇਜੀ ਗਈ ਹੈ। ਇਸ ਨੂੰ ਸੋਪੂ ਗਰੁੱਪ ਵੱਲੋਂ ਚੇਤਾਵਨੀ ਦੱਸਿਆ ਗਿਆ ਹੈ। ਧਮਕੀ ਦੇਣ ਵਾਲੇ ਨੇ ਲਿਖਿਆ- ਸੁਣੋ ਜੇ ਸਿੱਧੂ ਮੂਸੇਵਾਲਾ ਦੇ ਪਿਤਾ ਲਾਰੈਂਸ, ਜੱਗੂ ਭਗਵਾਨਪੁਰੀਆ ਸਾਡੇ ਭਰਾਵਾਂ ਦੀ ਸੁਰੱਖਿਆ ਬਾਰੇ ਕੁਝ ਵੀ ਕਹਿਣਗੇ ਤਾਂ ਪਤਾ ਵੀ ਨਹੀਂ ਲੱਗੇਗਾ।