ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 182 ਦੌੜਾਂ ਦਾ ਟੀਚਾ
ਦੁਬਈ 4 ਸਤੰਬਰ (ਵਿਸ਼ਵ ਵਾਰਤਾ)-ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ 182 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਲਈ ਵਿਰਾਟ ਕੋਹਲੀ ਨੇ 44 ਗੇਂਦਾਂ ਵਿੱਚ 60 ਦੌੜਾਂ ਦੀ ਸ਼ਾਨਦਾਰ ਬਾਜੀ ਖੇਡੀ। ਭਾਰਤੀ ਪਾਰੀ ਦੀ ਸ਼ੁਰੂਆਤ ਬਹੁਤ ਵਧੀਆ ਰਹੀ ਅਤੇ ਉਸ ਨੇ ਪਹਿਲੇ 5 ਓਵਰਾਂ ਵਿੱਚ 54 ਦੌੜਾਂ ਬਣਾਈਆਂ। ਇਸ ਦੌਰਾਨ ਕਪਤਾਨ ਰੋਹਿਤ ਸ਼ਰਮਾ ਅਤੇ ਕੇਐੱਲ ਰਾਹੁਲ ਨੇ ਪਾਕਿਸਤਾਨੀ ਗੇਂਦਬਾਜ਼ਾਂ ਦਾ ਖੂਬ ਖੂਬ ਨਿਸ਼ਾਨਾ ਸਾਧਿਆ। ਰੋਹਿਤ ਨੇ 16 ਗੇਂਦਾਂ ਵਿੱਚ 28 ਦੌੜਾਂ ਬਣਾਈਆਂ ਜਿਸ ਵਿੱਚ ਤਿੰਨ ਚੌਕੇ ਅਤੇ ਦੋ ਛੱਕੇ ਸ਼ਾਮਲ ਸਨ। ਇਸ ਦੇ ਨਾਲ ਹੀ ਕੇਐਲ ਰਾਹੁਲ ਨੇ ਵੀ ਦੋ ਛੱਕਿਆਂ ਅਤੇ ਇੱਕ ਚੌਕੇ ਦੀ ਮਦਦ ਨਾਲ 28 ਦੌੜਾਂ ਬਣਾਈਆਂ।