ਪੰਜਾਬ ਸਰਕਾਰ ਨੇ ਅਧਿਆਪਕ ਦਿਵਸ ਤੇ ਅਧਿਆਪਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਪੰਜਾਬ ‘ਚ UGC ਦਾ 7ਵਾਂ ਪੇਅ ਸਕੇਲ ਲਾਗੂ
ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ)-ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ‘ਚ UGC ਦਾ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਕਾਲਜਾਂ ‘ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਗੈਸਟ ਫੈਕਲਟੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਅਧਿਆਪਕ ਦਿਵਸ ਮੌਕੇ ਪੰਜਾਬ ਦੇ ਅਧਿਆਪਕ ਸਾਹਿਬਾਨਾਂ ਲਈ ਕੁਝ ਅਹਿਮ ਐਲਾਨ…Live https://t.co/1JZiesXM5A
— Bhagwant Mann (@BhagwantMann) September 5, 2022
ਮੁੱਖ ਮੰਤਰੀ ਮਾਨ ਨੇ ਟਵਿੱਟਰ ‘ਤੇ ਲਾਈਵ ਆ ਕੇ 18-20 ਸਾਲਾਂ ਤੋਂ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਤੋਹਫਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਗੈਸਟ ਫੈਕਲਟੀ ਅਧਿਆਪਕਾਂ ਦੇ ਸਨਮਾਨ ਅਤੇ ਭੱਤਿਆਂ ਵਿੱਚ ਸਨਮਾਨਜਨਕ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਦਾ ਯੂਨੀਵਰਸਿਟੀ ਤੇ ਕਾਲਜਾਂ ਦੇ ਤਕਰੀਬਨ ਸਾਢੇ ਪੰਜ ਹਜ਼ਾਰ ਰੈਗੂਲਰ ਅਧਿਆਪਕਾਂ ਨੂੰ ਲਾਭ ਹੋਵੇਗਾ। ਇਸ ਨਾਲ ਹਰ ਅਧਿਆਪਕ ਨੂੰ 20 ਤੋਂ 45 ਹਜ਼ਾਰ ਤਕ ਦਾ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ‘ਚ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਯੂਜੀਸੀ ਦੇ ਸੱਤਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਦਿੱਤੀ ਜਾਵੇਗੀ। ਇਹ ਤਨਖਾਹ 1 ਅਕਤੂਬਰ 2022 ਤੋਂ ਦਿੱਤੀ ਜਾਵੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਯੂਜੀਸੀ ਦੇ 7ਵੇਂ ਤਨਖਾਹ ਕਮਿਸ਼ਨ ਦੇ ਆਧਾਰ ‘ਤੇ ਤਨਖਾਹ ਦਿੱਤੇ ਜਾਣ ਨਾਲ ਅਧਿਆਪਕਾਂ ਨੂੰ ਵਿਸ਼ੇਸ਼ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।























