ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲਾ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ
ਚੰਡੀਗੜ੍ਹ,5 ਸਤੰਬਰ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੀ ਫੜੇ ਗਏ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ।























