• Latest
  • Trending
ਮੁੱਖ ਮੰਤਰੀ ਵੱਲੋਂ ਸੜਕ ਸੁਰੱਖਿਆ ਦੇ ਸਬੰਧ ਵਿਚ ਰੱਤੀ ਭਰ ਵੀ ਉਲੰਘਣਾ ਨਾ ਸਹਿਣ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੜਕ ਸੁਰੱਖਿਆ ਦੇ ਸਬੰਧ ਵਿਚ ਰੱਤੀ ਭਰ ਵੀ ਉਲੰਘਣਾ ਨਾ ਸਹਿਣ ਕਰਨ ਦਾ ਐਲਾਨ

9 years ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

24 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

43 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸੜਕ ਸੁਰੱਖਿਆ ਦੇ ਸਬੰਧ ਵਿਚ ਰੱਤੀ ਭਰ ਵੀ ਉਲੰਘਣਾ ਨਾ ਸਹਿਣ ਕਰਨ ਦਾ ਐਲਾਨ

April 13, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਸੜਕ ਸੁਰੱਖਿਆ ਦੇ ਸਬੰਧ ਵਿਚ ਰੱਤੀ ਭਰ ਵੀ ਉਲੰਘਣਾ ਨਾ ਸਹਿਣ ਕਰਨ ਦਾ ਐਲਾਨ

ਸੜਕ ਸੁਰੱਖਿਆ ਫੰਡਾਂ ਦੇ ਖਰਚੇ ਸਬੰਧੀ ਤਿੰਨ ਮੈਂਬਰੀ ਗਰੁੱਪ ਦਾ ਗਠਨ

ਚੰਡੀਗੜ੍ਹ, 13 ਅਪ੍ਰੈਲ (ਵਿਸ਼ਵ ਵਾਰਤਾ) : ਸੜਕ ਸੁਰੱਖਿਆ ਦੇ ਸਬੰਧ ਵਿਚ ਰੱਤੀ ਭਰ ਵਿਚ ਉਲੰਘਣਾ ਨਾ ਸਹਿਣ ਕਰਨ ਦੀ ਪਹੁੰਚ ਅਪਣਾਉਣ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੜਕ ਸੁਰੱਖਿਆ ਦੇ ਸਬੰਧ ਵਿਚ ਟੀਚਾਗਤ ਖਰਚਿਆਂ ਦੇ ਖਰਚੇ ਬਾਰੇ ਇਕ ਕਾਰਜ ਯੋਜਨਾ ਤਿਆਰ ਕਰਨ ਵਾਸਤੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਅੱਗੇ ਹੋਰ ਘਟਾਇਆ ਜਾ ਸਕੇ | ਪਿਛਲੇ ਸਾਲ ਇਨ੍ਹਾਂ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ‘ਚ ਤਕਰੀਬਨ 16 ਫੀਸਦੀ ਕਮੀ ਆਈ ਹੈ |

ਪਿਛਲੇ ਦਸ ਸਾਲਾਂ ਦੌਰਾਨ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਤੁਲਣਾ ‘ਚ ਪਿਛਲੇ ਸਾਲ ਤੇਜ਼ੀ ਨਾਲ ਕਮੀ ਆਉਣ ਦੇ ਬਾਵਜੂਦ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਸੜਕ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ ਤਾਂ ਜੋ ਸੂਬੇ ਨੂੰ ਹਾਦਸਿਆਂ ਤੋਂ ਮੁਕਤ ਬਣਾਇਆ ਜਾ ਸਕੇ |

ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸੜਕ ਸੁਰੱਖਿਆ ਕੌਾਸਲ ਦੀ ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਤਿੰਨ ਮੈਂਬਰੀ ਕਮੇਟੀ ਗ੍ਰਹਿ ਸਕੱਤਰ, ਟਰਾਂਸਪੋਰਟ ਸਕੱਤਰ ਅਤੇ ਏ.ਡੀ.ਜੀ.ਪੀ ਅਧਾਰਤ ਹੋਵੇਗੀ ਜੋ ਕਿ ਫੰਡਾਂ ਨੂੰ ਸਹੀ ਢੰਗ ਨਾਲ ਵਰਤੇ ਜਾਣ ਨੂੰ ਯਕੀਨੀ ਬਣਾਵੇਗੀ | ਇਸ ਸਾਲ ਇਸ ਫੰਡ ਹੇਠ 20 ਕਰੋੜ ਰੁਪਏ ਦੀ ਰਾਸ਼ੀ ਉਪਲਬੱਧ ਹੈ |

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਵਾਜਾਈ ਦੀ ਉਲੰਘਣਾ ਉੱਤੇ ਗੰਭੀਰ ਨੋਟਿਸ ਲਿਆ ਜਿਸ ਨਾਲ ਸੜਕ ਹਾਦਸੇ ਹੁੰਦੇ ਹਨ | ਉਨ੍ਹਾਂ ਨੇ ਗੱਡੀਆਂ ਦੇ ਪਿਛੇ ਢੁੱਕਵੇਂ ਰੂਪ ਵਿਚ ਨਾ ਲੱਗੀਆਂ ਲਾਈਟਾਂ ਵਾਲੀਆਂ ਗੱਡੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਅਜਿਹੀਆਂ ਗੱਡੀਆਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਟਰੈਕਟਰ-ਟਰਾਲੀਆਂ ਨੂੰ ਵੀ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ |

ਮੁੱਖ ਮੰਤਰੀ ਨੇ ਸਵੈ-ਚਾਲਿਤ ਤਰੀਕੇ ਨਾਲ ਗੱਡੀਆਂ ਦੀ ਸਪੀਡ ਚੈਕ ਕਰਨ ਉੱਤੇ ਕੌਾਸਲ ਨੂੰ ਆਪਣਾ ਧਿਆਨ ਕੇਂਦਰਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਇਸ ਤਰ੍ਹਾਂ ਦੇ ਮਾਮਲਿਆਂ ਤੋਂ ਇਲਾਵਾ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਆਵਾਜਾਈ ਦੀਆਂ ਹੋਰਨਾਂ ਉਲੰਘਣਾਵਾਂ ਲਈ ਈ-ਚਲਾਨ ਦਾ ਵੀ ਸੁਝਾਅ ਦਿੱਤਾ | ਉਨ੍ਹਾਂ ਕਿਹਾ ਕਿ ਓਟੋਮੈਟਿਕ ਸਪੀਡ ਬੈਰੀਅਰ ਸਥਾਪਤ ਕੀਤੇ ਜਾਣ ਤੱਕ ਟਰੈਫਿਕ ਪੁਲਿਸ ਅਤੇ ਸੜਕਾਂ ਉੱਤੇ ਅਨੁਸਾਸ਼ਨ ਨੂੰ ਕਾਇਮ ਰੱਖਣ ਵਾਲੀਆਂ ਹੋਰਨਾਂ ਏਜੰਸੀਆਂ ਵੱਲੋਂ ਗੱਡੀਆਂ ਦੀ ਰਫਤਾਰ ਦੇ ਨਿਯਮਾਂ ਨੂੰ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇ |

ਮੁੱਖ ਮੰਤਰੀ ਨੇ ਤੇਜ਼ ਰਫ਼ਤਾਰ ਅਤੇ ਸ਼ਰਾਬ ਪੀ ਕੇ ਗੱਡੀਆਂ ਚਲਾਉਣ ਦੇ ਰੁਝਾਨ ਨੂੰ ਸ਼ਹਿਰੀ ਇਲਾਕਿਆਂ ਵਿਚ ਰੋਕਣ ਵਾਸਤੇ ਟਰੈਫਿਕ ਵਿਭਾਗ ਨੂੰ ਵਿਸ਼ੇਸ਼ ਯੰਤਰਾਂ ਰਾਹੀਂ ਨੇੜਿਉਂ ਨਿਗਰਾਨੀ ਰੱਖਣ ਲਈ ਕਿਹਾ ਹੈ |

ਸੂਬੇ ਦੇ ਬਜਟ ਵਿਚ ਹਾਈਵੇਅ ਟ੍ਰੋਮਾ ਸੈਂਟਰਾਂ ਲਈ ਪ੍ਰਵਾਨਗੀ ਦਿੱਤੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਾਬੂਲੈਂਸ ਸੇਵਾਵਾਂ ਸ਼ੁਰੂ ਕਰਨ ਲਈ ਹੋਰਨਾਂ ਨਿੱਜੀ ਯੂਨੀਵਰਸਿਟੀਆਂ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ ਜਿਨ੍ਹਾਂ ਨੂੰ ਰਾਜ ਮਾਰਗਾਂ ਉੱਤੇ ਅਹਿੰਮ ਥਾਵਾਂ ਉੱਤੇ ਖੜੇ੍ਹ ਕੀਤਾ ਜਾਵੇਗਾ |

ਕੈਪਟਨ ਅਮਰਿੰਦਰ ਸਿੰਘ ਨੇ ਟ੍ਰੈਫਿਕ ਉਲੰਘਣਾ ਕਰਨ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਆਮ ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਵਾਸਤੇ ਵਿਆਪਕ ਜਨ ਜਾਗਰੁਕਤਾ ਮੁਹਿੰਮ ਸ਼ੁਰੂ ਕਰਨ ਲਈ ਵੀ ਅਧਿਕਾਰੀਆਂ ਨੂੰ ਆਖਿਆ ਹੈ | ਉਨ੍ਹਾਂ ਨੇ ਲੋਕਾਂ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਭਾਵਨਾ ਨੂੰ ਭਰਨ ਵਾਸਤੇ ਇਸ ਮੁਹਿੰਮ ਵਿਚ ਲੋਕਾਂ ਖਾਸ ਕਰ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਵੀ ਅਧਿਕਾਰੀਆਂ ਨੂੰ ਆਖਿਆ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਵਾਸਤੇ ਵਿਸ਼ੇਸ਼ ਕੈਂਪ ਵੀ ਲਾਏ ਜਾਣੇ ਚਾਹੀਦੇ ਹਨ |

ਮੁੱਖ ਮੰਤਰੀ ਨੇ ਟ੍ਰੈਫਿਕ ਦੀ ਉਲੰਘਣਾ ਕਰਨ ਦੇ ਆਦੀ ਲੋਕਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਬਾਕੀ ਦੇ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ਹਿਚਕਿਚਾਉਣ |

ਪਿਛਲੇ ਇੱਕ ਸਾਲ ਦੌਰਾਨ ਸੜਕ ਹਾਦਸਿਆਂ ਵਿਚ ਮੌਤਾਂ ਦੀ ਗਿਣਤੀ ਨੂੰ ਘਟਾਉਣ ਲਈ ਕੌਾਸਲ ਵੱਲੋਂ ਚੁੱਕੇ ਗਏ ਕਦਮਾਂ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਮੀਟਿੰਗ ਦੌਰਾਨ ਦੱਸਿਆ ਗਿਆ ਕਿ 2017 ਦੀ ਕਾਰਜ ਯੋਜਨਾ ਦੇ ਹੇਠ ਸੂਬੇ ਭਰ ‘ਚ ਹਾਦਸਿਆਂ ਵਾਲੀਆਂ 400 ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਜਿਨ੍ਹਾਂ ਵਿਚੋਂ 150 ਥਾਵਾਂ ਨੂੰ ਠੀਕ ਕਰ ਦਿੱਤਾ ਗਿਆ ਹੈ | ਪੰਜਾਬ ਪੁਲਿਸ ਪੀ.ਡਬਲਯੂ.ਡੀ ਨਾਲ ਮਿਲ ਕੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰ ਰਹੀ ਹੈ ਅਤੇ ਉਨ੍ਹਾਂ ਵਿਚ ਸੁਧਾਰ ਲਿਆ ਰਹੀ ਹੈ |

ਏ.ਡੀ.ਜੀ.ਪੀ ਟ੍ਰੈਫਿਕ ਸਰਵ ਸਤਿਆ ਚੌਹਾਨ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਦੇ ਪੱਖ ਤੋਂ ਕੀਤੀ ਗਈ ਪੇਸ਼ਕਾਰੀ ਵਿਚ ਦੱਸਿਆ ਗਿਆ ਕਿ ਸੜਕ ਸੁਰੱਖਿਆ ਅਤੇ ਹਾਦਸਿਆਂ ਦੇ ਤਰੀਕਿਆਂ ਦੇ ਸਬੰਧ ਵਿਚ ਨਿਗਰਾਨੀ ਰੱਖਣ ਲਈ ਹਰੇਕ ਜ਼ਿਲ੍ਹੇ ਵਿਚ ਵਿਕੇਂਦਰੀਕ੍ਰਿਤ ਡਾਟਾ ਅਧਾਰਤ ਪਹੁੰਚ ਅਪਣਾਈ ਗਈ ਹੈ | ਤੇਜ਼ ਗੱਡੀਆਂ ਚਲਾਉਣ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਦੇ ਸਬੰਧ ਵਿਚ ਸ਼ਹਿਰੀ ਇਲਕਿਆਂ ਵਿਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਕਾਰਨ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ | ਸ੍ਰੀ ਚੌਹਾਨ ਦੇ ਦੱਸਿਆ ਕਿ ਹੈਲਮਟ ਪਾਉਣ ਅਤੇ ਸੀਟ ਬੈਲਟ ਲਾਉਣ ਦੇ ਸਬੰਧ ਵਿਚ ਵੀ ਚੌਖਾ ਸੁਧਾਰ ਆਇਆ ਹੈ |

ਪੇਸ਼ਕਾਰੀ ਦੌਰਾਨ ਦੱਸਿਆ ਗਿਆ ਕਿ 2017 ਵਿਚ ਸੂਬੇ ਵਿਚ ਕੁੱਲ 5997 ਹਾਦਸੇ ਹੋਏ ਜਿਸ ਦੇ ਕਾਰਨ4278 ਮੌਤਾਂ ਹੋਈਆਂ | ਸਾਲ 2016 ਦੇ ਮੁਕਾਬਲੇ ਮੌਤਾਂ ਵਿਚ 15.7 ਫੀਸਦੀ ਕਮੀ ਆਈ | ਸਾਲ 2017 ਦੌਰਾਨ4024 ਵਿਅਕਤੀ ਗੰਭੀਰ ਜ਼ਖਮੀ ਹੋਏ | ਇਸੇ ਸਾਲ ਦੌਰਾਨ ਹੀ ਹਾਈਵੇਅ ਗਸ਼ਤੀ ਗੱਡੀਆਂ ਅਤੇ ਐਾਬੂਲੈਂਸਾਂ ਵੱਲੋਂ ਸੂਬੇ ਭਰ ਵਿਚ 3951 ਵਿਅਕਤੀਆਂ ਦੀ ਜਾਨ ਬਚਾਈ ਗਈ | ਇਨ੍ਹਾਂ ਨੂੰ ਤੇਜ਼ੀ ਨਾਲ ਮੁਢਲੀ ਸਹਾਇਤਾ ਦੇ ਕੇ ਇਲਾਜ ਵਾਲੀਆਂ ਥਾਵਾਂ ‘ਤੇ ਪਹੁੰਚਾਇਆ ਗਿਆ |

ਗੌਰਤਲਬ ਹੈ ਕਿ 63 ਹਾਈਵੇਅ ਗਸ਼ਤੀ ਗੱਡੀਆਂ, 17 ਕਰੇਨਾਂ, 12 ਰਿਕਵਰੀ ਵੈਨਾਂ ਅਤੇ 18 ਐਾਬੂਲੈਂਸਾਂ ਸੂਬੇ ਦੇ 6 ਨਾਜ਼ੁਕ ਸਥਾਨਾਂ ਅਤੇ ਰਾਸ਼ਟਰੀ ਰਾਜ ਮਾਰਗਾਂ ਉੱਤੇ ਤਾਇਨਾਤ ਹਨ | ਇਸ ਤੋਂ ਇਲਾਵਾ ਐਨ.ਜੀ.ਓਜ਼ ਨਾਲ ਸਬੰਧਤ 125 ਨਿੱਜੀ ਐਾਬੂਲੈਂਸਾਂ ਵੀ ਪੁਲਿਸ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਤਾਲਮੇਲ ਨਾਲ ਚੱਲ ਰਹੀਆਂ ਹਨ |

ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ,ਪ੍ਰਮੁੱਖ ਸਕੱਤਰ ਟਰਾਂਸਪੋਰਟ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ, ਵਧੀਕ ਰਾਜ ਟਰਾਂਸਪੋਰਟ ਕਮਿਸ਼ਨਰ ਐਮ.ਕੇ. ਅਰਵਿੰਦ ਕੁਮਾਰ, ਪੰਜਾਬ ਸੜਕ ਸੁਰੱਖਿਆ ਕੌਾਸਲ ਦੇ ਮੈਂਬਰ ਹਰਮਨ ਸਿੰਘ ਸਿੱਧੂ ਅਤੇ ਰਾਹੁਲ ਵਰਮਾ ਤੋਂ ਇਲਾਵਾ ਡਾਇਰੈਕਟਰ ਸਿਹਤ ਸੇਵਾਵਾਂ ਤੋਂ ਡਾ. ਪ੍ਰੀਤੀ, ਸੜਕ ਸੁਰੱਖਿਆ ਦੇ ਕੁਆਰਡੀਨੇਟਰ ਮਨਮੋਹਨ ਲੂਥਰਾ ਅਤੇ ਪੰਜਾਬ ਸੜਕ ਅਤੇ ਬਿ੍ਜ ਵਿਕਾਸ ਬੋਰਡ ਦੇ ਚੀਫ ਇੰਜੀਨੀਅਰ ਮੁਕੇਸ਼ ਗੋਇਲ ਵੀ ਹਾਜ਼ਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

by Ankit
4 weeks ago
0

, ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 14-10-2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 