ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਮਾਸਟਰ ਕੇਡਰ ਯੂਨੀਅਨ ਨਾਲ ਕਰਨਗੇ ਮੀਟਿੰਗ
ਪੜ੍ਹੋ, ਕਿੱਥੇ ਹੋਵੇਗੀ ਬੈਠਕ ਤੇ ਕਿਸ ਮੁੱਦੇ ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 2:00ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਦੀਆਂ ਵੱਖ-ਵੱਖ ਮੰਗਾਂ ਸੰਬੰਧੀ ਸਮਾਂ ਦੇਣ ਬਾਰੇ ਵਿਚਾਰ- ਚਰਚਾ ਹੋਵੇਗੀ।
























