ਏਸ਼ੀਆ ਕੱਪ 2022 ਦਾ ਫਾਈਨਲ ਮੁਕਾਬਲਾ ਅੱਜ
ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮਹਾਮੁਕਾਬਲਾ
ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)- ਅੱਜ ਦੁਬਈ ਵਿਖੇ ਏਸ਼ੀਆ ਕੱਪ 2022 ਦਾ ਫਾਇਨਲ ਮੁਕਾਬਲਾ ਹੋਵੇਗਾ। ਇਸ ਮੈਚ ਵਿੱਚ ਪਾਕਿਸਤਾਨ ਅਤੇ ਸ੍ਰੀਲੰਕਾ ਦੀਆਂ ਟੀਮਾਂ ਆਹਮੋ- ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਇਸ ਇਰਾਦੇ ਨਾਲ ਮੈਦਾਨ ਵਿੱਚ ਉਤਰਨਗੀਆਂ ਕਿ ਉਹ ਏਸ਼ੀਆ ਕੱਪ 2022 ਦਾ ਖਿਤਾਬ ਆਪਣੇ ਨਾਮ ਕਰੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰ ਫੋਰ ਦੇ ਆਖਰੀ ਮੈਚ ਵਿੱਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ ਸ਼੍ਰੀਲੰਕਾ ਨੇ ਸਿਰਫ 121 ਦੌੜਾਂ ‘ਤੇ ਹੀ ਢੇਰ ਕਰ ਦਿੱਤਾ। ਜਵਾਬ ‘ਚ ਸ਼੍ਰੀਲੰਕਾ ਨੇ 18 ਗੇਂਦਾਂ ਬਾਕੀ ਰਹਿੰਦਿਆਂ 5 ਵਿਕਟਾਂ ‘ਤੇ 124 ਦੌੜਾਂ ਬਣਾ ਕੇ ਮੈਚ ਜਿੱਤ ਲਿਆ ਸੀ।























