• Latest
  • Trending
ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ – ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ – ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

5 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

42 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ – ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

April 15, 2018
in ਪੰਜਾਬ
ਸ਼ਾਸਨ ਚਲਾਉਣ ਬਾਰੇ ਮੈਨੂੰ ਨਸੀਹਤਾਂ ਦੀ ਲੋੜ ਨਹੀਂ – ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ
ਸੁਖਬੀਰ ਵੱਲੋਂ ਅਫ਼ਸਰਸ਼ਾਹੀ ਅਤੇ ਪੁਲੀਸ ਨੂੰ ਕੰਟਰੋਲ ’ਚ ਕਰਨ ਨਾਲ ਪੰਜਾਬ ਨੂੰ ਬਰਬਾਦੀ ਦਾ ਮੂੰਹ ਦੇਖਣਾ ਪਿਆ
ਫੰਡਾਂ ਖਾਤਰ ਸੂਬੇ ਦਾ ਭਵਿੱਖ ਗਹਿਣੇ ਰੱਖਣ ਲਈ ਮਨਪ੍ਰੀਤ ਬਾਦਲ ਅਕਾਲੀ ਦਲ ਦੇ ਪ੍ਰਧਾਨ ’ਤੇ ਜੰਮ ਕੇ ਵਰੇ
ਚੰਡੀਗੜ, 15 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੇ ਕੰਮ ਦੀ ਸ਼ੈਲੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਸੋਹੀਣੀ ਅਤੇ ਬੇਤੁੱਕੀ ਬਿਆਨਬਾਜ਼ੀ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਉਨਾਂ ਨੂੰ ਸਾਬਕਾ ਉਪ ਮੁੱਖ ਮੰਤਰੀ ਤੋਂ ਸਬਕ ਲੈਣ ਦੀ ਲੋੜ ਨਹੀਂ ਹੈ ਜਿਸ ਨੇ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਦੁਰਪ੍ਰਬੰਧਾਂ ਨਾਲ ਸੂਬੇ ਦਾ ਭੱਠਾ ਬਿਠਾ ਦਿੱਤਾ।
ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼ਾਸਨ ਪੱਖੋਂ ਬੁਰੀ ਤਰਾਂ ਨਾਕਾਮ ਸਿੱਧ ਹੋਇਆ, ਜਿਸ ਦਾ ਸਬੂਤ ਪਿਛਲੀ ਸਰਕਾਰ ਸਮੇਂ ਸੂਬੇ ਵਿੱਚ ਫੈਲੀ ਹਨੇਰਗਰਦੀ ਤੋਂ ਮਿਲਦਾ ਹੈ, ਜਿਸ ਕਾਰਨ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਸੇ ਦੇ ਸ਼ਾਸਨ ਚਲਾਉਣ ਦੇ ਢੰਗ ’ਤੇ ਕਿੰਤੂ ਕਰਨ ਦਾ ਕੋਈ ਹੱਕ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਦਾ ਬਿਆਨ ਬਿਲਕੁਲ ਬੇਹੂਦਾ ਹੈ, ਜਿਸ ਤੋਂ ਪੰਜਾਬ ਦੇ ਰਾਜਸੀ ਨਕਸ਼ੇ ਤੋਂ ਅਕਾਲੀ ਦਲ ਦੇ ਖੁੱਸੇ ਵੱਕਾਰ ਕਾਰਨ ਉਸ ਅੰਦਰ ਪੈਦਾ ਹੋਈ ਬੇਚੈਨੀ ਤੋਂ ਸਿਵਾਏ ਹੋਰ ਕੁੱਝ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਉਸ (ਕੈਪਟਨ ਅਮਰਿੰਦਰ) ਦਾ ਕੰਟਰੋਲ ਨਹੀਂ ਹੈ ਜਾਂ ਘੱਟ ਹੈ ਬਲਕਿ ਉਸ ਨੂੰ ਅਕਾਲੀ ਦਲ ’ਤੇ ਆਪਣੀ ਪਕੜ ਕਮਜ਼ੋਰ ਹੋਣ ਤੋਂ ਇਲਾਵਾ ਪੰਜਾਬ ਦੇ ਰਾਜਸੀ ਪਿੜ ਵਿੱਚੋਂ ਖੁੱਸੇ ਵੱਕਾਰ ਦਾ ਫਿਕਰ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲੇ ਅਕਾਲੀਆਂ ਦੇ ਉਲਟ ਉਹ ਆਪਣੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੂੰ ਬਗ਼ੈਰ ਕਿਸੇ ਭੈਅ ਜਾਂ ਪੱਖਪਾਤ ਦੇ ਕੁਸ਼ਲਤਾ ਨਾਲ ਫ਼ਰਜ਼ ਨਿਭਾਉਣ ਲਈ ਖੁੱਲ ਦੇਣ ਵਿੱਚ ਵਿਸ਼ਵਾਸ ਰੱਖਦੇ ਹਨ ਤਾਂ ਜੋ ਉਹ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਿਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰ ਸਕਣ। ਉਨਾਂ ਕਿਹਾ ਕਿ ਬਾਦਲਾਂ ਵੱਲੋਂ ਅਫ਼ਸਰਸ਼ਾਹੀ ਅਤੇ ਪੁਲੀਸ ਅਫ਼ਸਰਾਂ ਨੂੰ ਪੂਰੀ ਤਰਾਂ ਦੱਬ ਕੇ ਰੱਖਿਆ ਗਿਆ ਸੀ। ਜੇਕਰ ਸੁਖਬੀਰ ਉਸ ਤਰਾਂ ਦੇ ‘ਕੰਟਰੋਲ’ ਦੀ ਗੱਲ ਕਰ ਰਿਹਾ ਹੈ ਤਾਂ ਉਨਾਂ ਨੂੰ ਇਸ ਤਰਾਂ ਦੇ ਕੰਟਰੋਲ ਵਾਲੇ ਸ਼ਾਸਨ ਨੂੰ ਲਾਗੂ ਨਾ ਕਰਨ ’ਤੇ ਖੁਸ਼ੀ ਅਤੇ ਮਾਣ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਨਾਂ ਨੇ ਪੁਲੀਸ ਨੂੰ ਖੁੱਲੀ ਛੁੱਟੀ ਨਾ ਦਿੱਤੀ ਹੁੰਦੀ ਤਾਂ ਸੂਬੇ ਵਿੱਚ ਗੈਂਗਸਟਰਾਂ ਦੀ ਗੁੰਡਾਗਰਦੀ, ਮਿੱਥ ਕੇ ਕਤਲ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ ਨਹੀਂ ਸੀ ਪੈਣੀ, ਜਿਨਾਂ ਘਟਨਾਵਾਂ ਨੇ ਅਕਾਲੀਆਂ ਦੇ ਸ਼ਾਸਨ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਤਹਿਸ-ਨਹਿਸ ਕਰ ਦਿੱਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਅਫਸਰਸ਼ਾਹੀ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ ਜਦੋਂਕਿ ਅਕਾਲੀ-ਭਾਜਪਾ ਦੇ ਦਹਾਕਾ ਲੰਬੇ ਸ਼ਾਸਨ ਦੌਰਾਨ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਸੀ। ਉਨਾਂ ਨੇ ਅਫ਼ਸਰਸ਼ਾਹੀ ਵੱਲੋਂ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਉਣ ਦਾ ਵੀ ਜ਼ਿਕਰ ਕੀਤਾ।
 ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਨਵਜੋਤ ਸਿੰਘ ਸਿੱਧੂ ਦੇ ਕੇਸ ਵਿੱਚ ਸੁਪਰੀਮ ਕੋਰਟ ਅੱਗੇ ਪੰਜਾਬ ਸਰਕਾਰ ਦੇ ਆਪਣੇ ਪਹਿਲੇ ਸਟੈਂਡ ਤੋਂ ਪਿੱਛੇ ਹਟਣ ਲਈ ਇਕ ਵੀ ਕਾਨੂੰਨੀ ਨੁਕਤਾ ਦੱਸਣ ਦੀ ਚੁਣੌਤੀ ਵੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਝੂਠੇ ਅਤੇ ਕੂੜ-ਪ੍ਰਚਾਰ ਫੈਲਾਉਣ ਵਿੱਚ ਵਕਤ ਬਰਬਾਦ ਕਰਨ ਬਜਾਏ ਸੁਖਬੀਰ ਨੂੰ ਅਕਾਲੀ ਦਲ ਦੀ ਭਾਈਵਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਗੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਜ਼ੋਰ-ਅਜ਼ਮਾਈ ਕਰਨੀ ਚਾਹੀਦੀ ਹੈ।
ਇਸੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਸੁਖਬੀਰ ਬਾਦਲ ਨੂੰ ਸੂਬੇ ਦੀ ਵਿੱਤੀ ਹਾਲਤ ਬਾਰੇ ਕੋਰਾ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਬਾਦਲ ਫੰਡਾਂ ਦਾ ਬੰਦੋਬਸਤ ਵਿੱਤੀ ਪ੍ਰਬੰਧਨ ਅਤੇ ਮਾਲੀਆ ਪੈਦਾ ਕਰਕੇ ਨਹੀਂ ਬਲਕਿ ਸੂਬੇ ਦੀ ਜਾਇਦਾਦ ਗਹਿਣੇ ਧਰ ਕੇ ਕਰਦੇ ਸਨ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਅਕਾਲੀਆਂ ਨੇ ਸਿਰਫ਼ ਸੂਬੇ ਦੀਆਂ ਜਾਇਦਾਦਾਂ ਹੀ ਨਹੀਂ ਬਲਕਿ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਵੀ ਗਹਿਣੇ ਧਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਹਰ ਸੰਭਵ ਢੰਗ ਨਾਲ ਪੰਜਾਬ ਅਤੇ ਇਸ ਦੇ ਹਿੱਤ ਵੇਚ ਦਿੱਤੇ ਜਿਸ ਨਾਲ ਪੰਜਾਬ ਦੇ ਪੱਲੇ 2.08 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਪਾ ਦਿੱਤਾ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ ਜਾਂ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਕਾਂਗਰਸ ਸਰਕਾਰ ਦੇ ਯਤਨਾਂ ਦਾ ਸਮਰਥਨ ਦੀ ਕੋਸ਼ਿਸ਼ ਕਰਨ ਬਜਾਏ ਸੁਖਬੀਰ ਬਾਦਲ ਅਜੇ ਵੀ ਗ਼ੈਰਜ਼ਿੰਮੇਵਾਰਾਨਾ ਰਵੱਈਆ ਅਪਣਾ ਰਹੇ ਹਨ।
ਸੁਖਬੀਰ ਵੱਲੋਂ ਉਨਾਂ ਨੂੰ ‘ਨਕਲੀ ਬਾਦਲ’ ਕਹਿਣ ’ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ‘ਬਾਦਲ’ ਨਾਂ ਸੁਖਬੀਰ ਦੀ ਮਾਲਕੀ ਨਹੀਂ ਹੈ ਸਗੋਂ ਇਹ ਨਾਂ ਪੰਜਾਬ ਅਤੇ ਪੰਜਾਬੀਆਂ ਨਾਲ ਹੋਏ ਮਾੜੇ ਕੰਮਾਂ ਦਾ ਸਮਾਨਅਰਥ ਬਣ ਗਿਆ ਦਿਸ ਲਈ ਉਹ (ਸੁਖਬੀਰ) ਅਤੇ ਉਸ ਦਾ ਪਰਿਵਾਰ ਜ਼ਿੰਮੇਵਾਰ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

by Jaspreet Kaur
1 week ago
0

Delhi-NCR 'ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ ਨਵੀ ਦਿੱਲੀ, 2 ਨਵੰਬਰ 2026 (ਵਿਸ਼ਵ ਵਾਰਤਾ): ਸੁਪਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 