ਲੁਧਿਆਣਾ ‘ਚ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋਇਆ ਮੁਲਜ਼ਮ
ਬਲਾਤਕਾਰ ਮਾਮਲੇ ਵਿੱਚ ਇੱਕ ਦਿਨ ਪਹਿਲਾਂ ਕੀਤਾ ਗਿਆ ਸੀ ਗ੍ਰਿਫਤਾਰ
ਚੰਡੀਗੜ੍ਹ,14 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਦੀ ਅਣਗਹਿਲੀ ਕਾਰਨ ਇੱਕ ਦਿਨ ਪਹਿਲਾਂ ਹੀ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੱਜ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਉਸ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਮੁਲਜ਼ਮ ਐਮਰਜੈਂਸੀ ਵਾਰਡ ਨੇੜੇ ਖੜ੍ਹਾ ਸੀ ਜਦੋਂ ਅਚਾਨਕ ਉਸ ਨੇ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦੇ ਦਿੱਤਾ ਤੇ ਫਰਾਰ ਹੋ ਗਿਆ। ਦੋਸ਼ੀ ਨੂੰ ਪੁਲਸ ਨੇ ਇਕ ਦਿਨ ਪਹਿਲਾਂ ਹੀ ਬਲਾਤਕਾਰ ਦੇ ਮਾਮਲੇ ‘ਚ ਫੜਿਆ ਸੀ। ਇਸ ਘਟਨਾ ਨਾਲ ਪੁਲਿਸ ‘ਚ ਹੜਕੰਪ ਮੱਚ ਗਿਆ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਫਾਇਦਾ ਨਹੀਂ ਹੋਇਆ। ਘਟਨਾ ਬੀਤੇ ਕੱਲ੍ਹ ਦੇਰ ਸ਼ਾਮ ਦੀ ਹੈ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।






















