ਸੈਕਟਰ-20 ਕੋਠੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਰਾਹਤ
ਚੰਡੀਗੜ੍ਹ,14 ਸਤੰਬਰ(ਵਿਸ਼ਵ ਵਾਰਤਾ)-ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਸੈਕਟਰ 20 ਦੀ ਕੋਠੀ ਵਾਲੇ ਮਾਮਲੇ ਵਿੱਚ ਸੈਣੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਸੈਣੀ ਤੇ ਜਾਅਲੀ ਕਾਗਜ਼ਾਂ ਨਾਲ ਕੋਠੀ ਤੇ ਕਬਜ਼ਾ ਕਰਨ ਦੇ ਇਲਜ਼ਾਮ ਹਨ ਅਤੇ ਉਹਨਾਂ ਖਿਲਾਫ ਵਿਜੀਲੈਂਸ ਨੇ 2 ਐਫਆਈਆਰ ਦਰਜ ਕਰਵਾਈਆਂ ਹਨ। ਹੁਣ ਇਸ ਮਾਮਲੇ ਵਿੱਚ ਉਹਨਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।






















