‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਸੱਦਿਆ
ਚੰਡੀਗੜ੍ਹ, 15ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉਤੇ ਲਗਾਏ ਵਿਧਾਇਕਾਂ ਦੇ ਖਰੀਦੋ ਫਿਰੋਖਤ ਦੇ ਦੋਸ਼ਾਂ ਤੋਂ ਬਾਅਦ ਹੁਣ ਸਾਰੇ ਵਿਧਾਇਕਾਂ ਨੂੰ ਦਿੱਲੀ ਸੱਦਿਆ ਗਿਆ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਵਿਧਾਇਕ ਐਤਵਾਰ ਨੂੰ ਦਿੱਲੀ ਜਾਣਗੇ। ਇਸ ਸਬੰਧੀ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਟਸਐਪ ਗਰੁੱਪ ਦੇ ਰਾਹੀਂ ਮੈਸੇਜ ਮਿਲੇ ਹਨ ਉਨ੍ਹਾਂ ਇਹ ਵੀ ਦੱਸਿਆ ਕਿ ਇਹ ਨਹੀਂ ਦੱਸਿਆ ਗਿਆ ਕਿ ਕਿਸ ਸਬੰਧੀ ਮੀਟਿੰਗ ਬੁਲਾਈ ਗਈ ਹੈ, ਇਸ ਤਰ੍ਹਾਂ ਦੀਆਂ ਮੀਟਿੰਗ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ। ਗੌਰਤਲਬ ਹੈ ਕਿ ‘ਆਪ’ ਵੱਲੋਂ ਭਾਜਪਾ ਉਤੇ ਦੋਸ਼ ਲਗਾਏ ਹਨ ਕਿ ਭਾਜਪਾ ਪੰਜਾਬ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।






















