• Latest
  • Trending
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ

4 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

4 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ

September 16, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰਾਜਸਥਾਨ, ਰੂਪਨਗਰ, ਲੁਧਿਆਣਾ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ 1500 ਰੁਪਏ ਪ੍ਰਤੀ ਏਕੜ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ ਅਤੇ ਕਿਹਾ ਕਿ ਸਰਕਾਰ ਝੂਠੇ ਦਾਅਵਿਆਂ ਵਾਸਤੇ ਫਰੰਟ ਪੇਜ ’ਤੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰ ਕਿਸਾਨਾਂ ਨੂੰ ਉਹਨਾਂ ਦਾ ਬਣਦਾ ਹੱਕ ਨਹੀਂ ਦੇ ਰਹੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ‘ਸਾਡਾ ਕੰਮ ਬੋਲਦਾ’ ਇਸ਼ਤਿਹਾਰ ਉਦੋਂ ਜਾਰੀ ਕੀਤਾ ਹੈ ਜਦੋਂ ਇਹ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਗਈ ਹੈ ਤੇ ਕੁਦਰਤੀ ਆਫਤਾਂ ਤੇ ਬਿਮਾਰੀ ਵਿਚ ਵੀ ਉਹਨਾਂ ਦੀ ਮਦਦ ਲਈ ਨਹੀਂ ਨਿੱਤਰੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਇਸ਼ਤਿਹਾਰਬਾਜ਼ੀ ’ਤੇ 100 ਕਰੋੜ ਰੁਪੲੈ ਖਰਚ ਕਰ ਦਿੱਤੇ ਹਨ ਜਦੋਂ ਕਿ ਇਸ ਵਿੱਤੀ ਸਾਲ ਇਸ਼ਤਿਹਾਰਬਾਜ਼ੀ ਲਈ 700 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਪਰ ਇਸਨੇ ਸਰਕਾਰ ਦੀ ਸਲਾਹ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਬਣਦੇ 25 ਕਰੋੜ ਰੁਪਏ ਜਾਰੀ ਨਹੀਂ ਕੀਤੇ।

ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਉਤਸ਼ਾਹਿਤ ਕੀਤਾ ਸੀ ਤੇ ਵਾਅਦਾ ਕੀਤਾ ਸੀ ਕਿ ਸਾਰੀ ਫਸਲ ਦੀ ਖਰੀਦ ਐਮ ਐਸ ਪੀ ਅਨੁਸਾਰ ਹੋਵੇਗੀ ਪਰ ਇਸ ਵਿਚੋਂ ਸਿਰਫ 10 ਫੀਸਦੀ ਫਸਲ ਹੀ ਖਰੀਦੀ ਗਈ। ਉਹਨਾਂ ਕਿਹਾ ਕਿ ਲੱਖਾਂ ਕਿਸਾਨਾਂ ਨੂੰ ਆਪਣੀ ਮੂੰਗੀ ਦੀ ਫਸਲ ਕੌਡੀਆਂ ਦੇ ਭਾਅ ਵੇਚਣੀ ਪਈ। ਉਹਨਾਂ ਦੱਸਿਆ ਕਿ ਕਿਵੇਂ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਹੀਂ ਮਿਲ ਰਿਹਾ ਤੇ ਆਪ ਸਰਕਾਰ ਨੇ ਲੰਪੀ ਚਮੜੀ ਰੋਗ ਕਾਰਨ ਜਿਹੜੇ ਡੇਅਰੀ ਕਿਸਾਨਾਂ ਦੇ ਦੁਧਾਰੂ ਪਸ਼ੂ ਮਰੇ ਹਨ, ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹਨਾਂ ਕਾਰਵਾਈ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੈਟਰੋਲੀਅਮ ਵਸਤਾਂ ’ਤੇ ਵੈਟ ਘਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਵਿਚ ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ ਤੇ ਪਿਛਲੇ ਛੇ ਮਹੀਨਿਆਂ ਵਿਚ 134 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਭਗਵੰਤ ਮਾਨ ਸਰਕਾਰ ਆਪਣੀਆਂ ਪ੍ਰਾਪਤੀਆਂ ਦੇ ਸੋਹਲੇ ਗਾਈ ਜਾਵੇ ਪਰ ਇਸ ਵੱਲੋਂ ਮੁੱਖ ਵਾਅਦੇ ਪੂਰੇ ਕਰਨੇ ਹਾਲੇ ਬਾਕੀ ਹਨ। ਉਹਨਾਂ ਕਿਹਾ ਕਿ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ। ਉਹਨਾਂ ਕਿਹਾ ਕਿ 35 ਹਜ਼ਾਰ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਅਮਨ ਕਾਨੂੰਨ ਵਿਵਸਥਾ ਸੁਧਾਰਨ ਦਾ ਵਾਅਦਾ ਕੀਤਾ ਸੀ ਪਰ ਇਹ ਉਲਟਾ ਹੋਰ ਵਿਗੜ ਗਈ ਹੈ। ਨਸ਼ੇ ਦੀ ਬੁਰਾਈ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਰ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਭਾਵੇਂ ਸਾਰੇ ਘਰਾਂ ਲਈ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਸਕੀਮ ਵਿਚ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਹਨ ਜਿਸ ਨਾਲ ਬਹੁ ਗਿਣਤੀ ਖਪਤਕਾਰ ਸਕੀਮ ਵਿਚੋਂ ਬਾਹਰ ਹੋ ਗਏ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਹੈ ਤੇ ਅਜਿਹੇ ਹਾਲਾਤ ਬਣਾ ਦਿੱਤੇ ਹਨ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਜਾਵੇ ਤੇ ਇਸ ਤਰੀਕੇ ਇਸਨੇ ਮੁੱਖ ਮੁੱਦਿਆਂ ’ਤੇ ਸੂਬੇ ਨੂੰ ਕਮਜ਼ੋਰ ਕੀਤਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਕੋਈ ਵੀ ਇਹ ਕਲਪਨਾ ਨਹੀਂ ਕਰ ਸਕਦਾ ਸੀ ਕਿ ਚੁਣੀ ਹੋਈ ਸਰਕਾਰ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਲੈਣ ਦੇਵੇਗੀ ਜਦੋਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਅਖੀਰ ਪੰਜਾਬ ਹਵਾਲ ਹੋਣਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਜਦੋਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਹਰਿਆਣਾ ਦਾ ਸਤਲੁਜ ਯਮੁਨਾ Çਲੰਕ ਨਹਿਰ ਦੇ ਪਾਣੀਆਂ ’ਤੇ ਹੱਕ ਹੈ ਤਾਂ ਸਾਡੇ ਮੁੱਖ ਮੰਤਰੀ ਨੇ ਉਲਟਾ ਵੁਹਨਾਂ ਦੀ ਗੱਲ ਦੀ ਤਾਈਦ ਕੀਤੀ ਜਿਸ ਤੋਂ ਸਾਬਤ ਹੋ ਗਿਆ ਕਿ ਪੰਜਾਬ ਦੇ ਇਸਦੇ ਦਰਿਆਈ ਪਾਣੀਆਂ ’ਤੇ ਬਣਦੇ ਹੱਕ ਦੀ ਰਾਖੀ ਵਾਸਤੇ ਮੁੱਖ ਮੰਤਰੀ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

by Ranjit Singh
3 weeks ago
0

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ ਨਵੀਂ ਦਿੱਲੀ, 17 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 