• Latest
  • Trending
ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

4 years ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

2 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

2 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

3 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

3 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

4 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

4 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

September 23, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ
ਪਰਾਲੀ ਦੀ ਸਮੱਸਿਆ ਦੇ ਹੱਲ ਲਈ ਛੇਤੀ ਲੈ ਰਹੇ ਹਾਂ ਫੈਸਲਾ
ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੇਰਕਾ ਦਾ ਵਿਸਥਾਰ ਕਰਨ ਦਾ ਐਲਾਨ
ਖੇਤੀਬਾੜੀ ਮਾਹਿਰਾਂ ਨੂੰ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਉੱਨਤ ਖੇਤੀ ਬਾਰੇ ਜਾਗਰੂਕ ਕਰਨ ਲਈ ਕਿਹਾ

ਲੁਧਿਆਣਾ, 23 ਸਤੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ ‘ਰੰਗਲਾ ਪੰਜਾਬ’ ਬਣਾਈਏ’ ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਵਜੋਂ ਇਨ੍ਹਾਂ ਫਸਲਾਂ ਉਤੇ ਲਾਹੇਵੰਦ ਭਾਅ ਦੇਵੇ ਤਾਂ ਕਿ ਸੂਬੇ ਵਿਚ ਪਾਣੀ ਦੇ ਸੰਕਟ ਦੇ ਮੰਡਰਾ ਰਹੇ ਬੱਦਲ ਹੋਰ ਗਹਿਰੇ ਨਾ ਹੋਣ।
ਭਗਵੰਤ ਮਾਨ ਨੇ ਕਿਹਾ, “ਸਾਡੇ ਕਿਸਾਨ ਵੀ ਦਿਨੋ-ਦਿਨ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਝੋਨੇ ਦੀ ਪਰਾਲੀ ਨਾਲ ਪਲੀਤ ਹੁੰਦੇ ਵਾਤਾਵਰਣ ਤੋਂ ਬਹੁਤ ਚਿੰਤਤ ਹਨ ਪਰ ਉਹ ਆਪਣੀ ਆਮਦਨ ਖੁੱਸਣ ਦੇ ਡਰ ਤੋਂ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਹੀਂ ਨਿਕਲ ਰਹੇ। ਪੰਜਾਬ ਦੀ ਸੋਨੇ ਵਰਗੀ ਧਰਤੀ ਏਨੀ ਜਰਖੇਜ਼ ਹੈ ਕਿ ਇੱਥੇ ਕੁਝ ਵੀ ਬੀਜਿਆ ਹੋਇਆ ਪੁੰਗਰ ਜਾਂਦਾ ਹੈ। ਪਾਣੀ ਦੇ ਗੰਭੀਰ ਸੰਕਟ ਨੂੰ ਅਸੀਂ ਅੱਖੋਂ-ਪਰੋਖੇ ਨਹੀਂ ਕਰ ਸਕਦੇ ਕਿਉਂਕਿ ਖਾੜੀ ਮੁਲਕ ਆਪਣੀ ਧਰਤੀ ਵਿੱਚੋਂ ਜਿੰਨੀ ਡੂੰਘਾਈ ‘ਚੋਂ ਤੇਲ ਕੱਢ ਰਹੇ ਹਨ, ਅਸੀਂ ਇੱਥੇ ਉਨੀ ਡੂੰਘਾਈ ‘ਚੋਂ ਪਾਣੀ ਕੱਢ ਰਹੇ ਹਾਂ ਜੋ ਸਾਡੇ ਲਈ ਖਤਰੇ ਦੀ ਘੰਟੀ ਹੈ। ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ ਪਰ ਇਕ ਕਿਲੋ ਚੌਲ ਪੈਦਾ ਕਰਨ ਲਈ 4000 ਲਿਟਰ ਤੱਕ ਪਾਣੀ ਦੀ ਖਪਤ ਕੀਤੀ ਜਾ ਰਹੀ ਹੈ ਜਿਸ ਕਰਕੇ ਸਾਨੂੰ ਹੋਰ ਫਸਲਾਂ ਅਪਣਾਉਣੀਆਂ ਹੀ ਪੈਣਗੀਆਂ।”
ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਲਈ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਾਸੀ ਅਨਾਜ ਦੀ ਕਮੀ ਕਾਰਨ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਸਨ ਤਾਂ ਉਸ ਵੇਲੇ ਪੰਜਾਬ ਦੇ ਕਿਸਾਨਾਂ ਨੇ ‘ਹਰੀ ਕ੍ਰਾਂਤੀ’ ਰਾਹੀਂ ਦੇਸ਼ ਦੇ ਅੰਨ-ਭੰਡਾਰ ਨੱਕੋ-ਨੱਕ ਭਰ ਦਿੱਤੇ ਅਤੇ ਇੱਥੋਂ ਤੱਕ ਕਿ ਇਸ ਲਈ ਪੰਜਾਬ ਨੂੰ ਆਪਣੇ ਬਹੁਮੁੱਲੇ ਕੁਦਰਤੀ ਸਰੋਤਾਂ ਪਾਣੀ, ਹਵਾ ਅਤੇ ਧਰਤੀ ਨੂੰ ਕੀਮਤ ਚੁਕਾਉਣੀ ਪਈ। ਹੁਣ ਜਦੋਂ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਵਰਗੇ ਸੂਬੇ ਝੋਨੇ ਦੀ ਖੇਤੀ ਕਰਨ ਲੱਗ ਪਏ ਤਾਂ ਪੰਜਾਬ ਦੇ ਝੋਨੇ ਨੂੰ ਐਮ.ਐਸ.ਪੀ. ਉਤੇ ਖਰੀਦਣ ਤੋਂ ਹੱਥ ਪਿੱਛੇ ਖਿੱਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੰਬੀਆ ਤੇ ਮੋਜ਼ੰਮਬੀਕ ਵਰਗੇ ਮੁਲਕਾਂ ਤੋਂ ਹਰੇਕ ਸਾਲ 120 ਬਿਲੀਅਨ ਡਾਲਰ ਦੀ ਕੀਮਤ ਦੀਆਂ ਦਾਲਾਂ ਦੀ ਦਰਾਮਦ ਕਰਦੀ ਹੈ ਜਦਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਦਾਲਾਂ ਦੀ ਕਾਸ਼ਤ ਕਰਨੀਆਂ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਢੁਕਵਾਂ ਸਮਰਥਨ ਮੁੱਲ ਦੇਣ ਲਈ ਤਿਆਰ ਨਹੀਂ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਕ-ਦੋ ਦਿਨ ਵਿੱਚ ਪਰਾਲੀ ਦੀ ਸਮੱਸਿਆ ਲਈ ਵੱਡਾ ਫੈਸਲਾ ਲਿਆ ਜਾ ਰਿਹਾ ਹੈ ਤਾਂ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿਚ ਤਾਂ ਕੇਂਦਰ ਸਰਕਾਰ ਨੂੰ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਦੇਸ਼ ਲਈ ਚੌਲ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਚੌਲ ਦਾ ਕੇਂਦਰ ਦੇ ਭੰਡਾਰ ਵਿਚ ਚਲਾ ਜਾਂਦਾ ਹੈ ਪਰ ਪਰਾਲੀ ਸਾੜਨ ਮੌਕੇ ਕਿਸਾਨਾਂ ਉਤੇ ਸਖਤੀ ਕਰਨ ਲਈ ਸੂਬੇ ਨੂੰ ਕਹਿ ਦਿੱਤਾ ਜਾਂਦਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੂੰ ਨਵੀਆਂ ਤਕਨੀਕਾਂ ਅਤੇ ਚੁਣੌਤੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੁਦ ਉਨ੍ਹਾਂ ਕੋਲ ਪਹੁੰਚ ਕਰਨ ਦੇ ਆਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਰੁੱਝੇ ਕਿਸਾਨ ਕੋਲ ਖੇਤੀ ਸੰਸਥਾਵਾਂ ਕੋਲ ਪਹੁੰਚ ਕਰਕੇ ਨਵੀਆਂ ਖੋਜਾਂ ਤੇ ਤਕਨੀਕਾਂ ਬਾਰੇ ਸਿੱਖਣ ਦਾ ਸਮਾਂ ਨਹੀਂ ਹੁੰਦਾ ਜਿਸ ਕਰਕੇ ਖੇਤੀ ਮਾਹਿਰਾਂ ਨੂੰ ਹੀ ਖੇਤਾਂ ਵੱਲ ਰੁਖ ਕਰਨਾ ਪਵੇਗਾ ਤਾਂ ਕਿ ਕਿਸਾਨ ਆਧੁਨਿਕ ਅਤੇ ਅਗਾਂਹਵਧੂ ਖੇਤੀ ਢੰਗ-ਤਰੀਕਿਆਂ ਨੂੰ ਅਪਣਾ ਕੇ ਹੋਰ ਤਰੱਕੀ ਕਰ ਸਕਣ। ਉਨ੍ਹਾਂ ਕਿਹਾ, “ਸਾਡੇ ਕਿਸਾਨਾਂ ਦੀ ਮਿਹਨਤ ਵਿਚ ਕੋਈ ਕਮੀ ਨਹੀਂ ਹੈ, ਕਮੀ ਤਾਂ ਇਸ ਗੱਲ ਵਿਚ ਹੈ ਕਿ ਉਨ੍ਹਾਂ ਨੂੰ ਮੁਸੀਬਤ ਮੌਕੇ ਸਮੇਂ ਸਿਰ ਸੇਧ ਨਹੀਂ ਮਿਲਦੀ। ਇਸ ਕਰਕੇ ਸਾਨੂੰ ਸਮੱਸਿਆਵਾਂ ਅਤੇ ਉਸ ਦੇ ਹੱਲ ਦਰਮਿਆਨ ਫਰਕ ਘਟਾਉਣਾ ਹੋਵੇਗਾ ਜੋ ਖੇਤੀ ਮਾਹਿਰਾਂ ਅਤੇ ਕਿਸਾਨਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੋ ਸਕਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬੱਝਵੀਂ ਆਮਦਨ ਹੋਣ ਕਰਕੇ ਨਵੇਂ ਖੇਤੀ ਤਰਜਬੇ ਕਰਨ ਦਾ ਜੋਖਮ ਨਹੀਂ ਉਠਾ ਸਕਦਾ ਜਿਸ ਕਰਕੇ ਖੇਤੀਬਾੜੀ ਯੂਨੀਵਰਸਿਟੀ ਨੂੰ ਆਪਣੀ ਜ਼ਮੀਨ ਵਿਚ ਨਵੀਆਂ ਖੋਜਾਂ ਅਤੇ ਤਜਰਬੇ ਅਪਣਾ ਕੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੀ ਖੇਤੀ ਖੇਤਰ ਵਿਚ ਨਵੇਂ ਬਦਲਾਅ ਲਿਆਉਣ ਦਾ ਸੱਦਾ ਦਿੱਤਾ।
ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਵੇਰਕਾ’ ਦਾ ਹੋਰ ਵਿਸਥਾਰ ਕਰ ਰਹੀ ਹੈ ਕਿਉਂਕਿ ਵੇਰਕਾ ਦੇ ਉਤਪਾਦ ਪੂਰੇ ਦੁਨੀਆ ਵਿਚ ਮਸ਼ਹੂਰ ਹਨ ਜਿਸ ਕਰਕੇ ਕਿਸਾਨਾਂ ਦੀ ਆਮਦਨ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੀ ਲੀਚੀ ਅਤੇ ਅਬੋਹਰ ਦੇ ਕਿਨੂੰ ਦਾ ਸਹੀ ਮੰਡੀਕਰਨ ਵੀ ਕੀਤਾ ਜਾਵੇਗਾ ਤਾਂ ਕਿ ਉਤਪਾਦਕਾਂ ਨੂੰ ਹੋਰ ਵਿੱਤੀ ਲਾਭ ਮਿਲੇ।
ਵਿਆਹ ਸਮਾਗਮਾਂ ਉਤੇ ਖਰਚੇ ਘਟਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਆਹਾਂ ਉਤੇ ਵਿੱਤੋਂ ਵੱਧ ਖਰਚੇ ਨਾਲ ਪਰਿਵਾਰ ਦੇ ਆਰਥਿਕ ਹਾਲਾਤ ਡਾਵਾਂਡੋਲ ਹੋ ਜਾਂਦੇ ਹਨ ਜਦਕਿ ਅਜਿਹੇ ਸਮਾਗਮ ਸਾਦਗੀ ਨਾਲ ਕੀਤੇ ਜਾਣੇ ਚਾਹੀਦੇ ਹਨ।
ਨਸ਼ਿਆਂ ਨਾਲ ਪੰਜਾਬ ਦੀ ਬਰਬਾਦ ਹੋਈ ਨੌਜਵਾਨੀ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਸਾਨੂੰ ਥੋੜ੍ਹਾ ਜਿਹਾ ਵਕਤ ਦਿਓ, ਅਸੀਂ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਾਂਗੇ ਨਹੀਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਹੁਤ ਗੰਭੀਰਤਾ ਨਾਲ ਇਸ ਪਾਸੇ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਹਿਮ ਯੋਗਦਾਨ ਉਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਯੂਨੀਵਰਸਿਟੀ ਤੋਂ ਸਮੇਂ-ਸਮੇਂ ਸਿਰ ਸੇਧ ਲੈਂਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਦਾਰੇ ਪਨਸੀਡ ਵੱਲੋਂ ਕਣਕ ਦਾ ਮਿਆਰੀ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਫਸਲ ਦਾ ਵੱਧ ਤੋਂ ਵੱਧ ਝਾੜ ਲਿਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਇਸ ਸਮੱਸਿਆ ਦਾ ਠੋਸ ਹੱਲ ਕੱਢ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਅਗਾਂਹਵਧੂ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।
ਇਸ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Most Popular

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
2 weeks ago
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 