ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਫੋਨ ਤੇ ਜਾਣਿਆ ਹਾਲ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੈਂਗਸਟਰਾਂ ਵੱਲੋਂ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਜੋ ਕਿ ਇਸ ਸਮੇਂ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਹਨ, ਨਾਲ ਫੋਨ ਤੇ ਗੱਲਬਾਤ ਕੀਤੀ ਅਤੇ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ “ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੀ ਦੀ ਸਿਹਤ ਬਾਰੇ ਅੱਜ ਫੋਨ ‘ਤੇ ਜਾਣਕਾਰੀ ਲਈ। ਉਹਨਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਇੰਨੀ ਛੋਟੀ ਉਮਰ ਵਿਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ।”
Enquired about health of Risaldar Balkaur Singh Sidhu Ji, father of late Sidhu Moosewala over phone today. He is undergoing treatment in PGI.
Loss of only child at such young age is very hard for parents to bear with. I pray to Waheguru Ji to grant him strength and good health.— Capt.Amarinder Singh (@capt_amarinder) September 24, 2022
ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਨੇ ਵੀ ਬਲਕੌਰ ਸਿੰਘ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ ਜਾਣਿਆ ਸੀ।