ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਥੋੜ੍ਹੀ ਦੇਰ ਵਿੱਚ ਸਦਨ ਦੀ ਕਾਰਵਾਈ ਹੋਵੇਗੀ ਸ਼ੁਰੂ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਹੋਣ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਦੇ ਜਵਾਬ ‘ਚ ‘ਆਪ’ ਨੇ ਸੈਸ਼ਨ ਦੇ ਏਜੰਡੇ ‘ਚ ਜੀ.ਐੱਸ.ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ਦੱਸੇ ਪਰ ਖਦਸ਼ਾ ਹੈ ਕਿ ‘ਆਪ’ ਇਸ ਦੀ ਆੜ ‘ਚ ਭਰੋਸੇ ਦਾ ਮਤਾ ਲਿਆ ਸਕਦੀ ਹੈ। ਇਸ ਕਾਰਨ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ‘ਆਪ’ ਨੇ 22 ਸਤੰਬਰ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਵੋਟ ਸਾਬਤ ਕਰਨ ਦੀਆਂ ਤਿਆਰੀਆਂ ਕੀਤੀਆਂ ਸਨ, ਪਰ 92 ਵਿਧਾਇਕ ਹੋਣ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਾਹਿਤ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਦਿਆਂ ਸੈਸ਼ਨ ਦੇ ਸੱਦੇ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਤੋਂ ਬਾਅਦ ‘ਆਪ’ ਨੇ ਆਪਣੀ ਯੋਜਨਾ ‘ਚ ਫੇਰਬਦਲ ਕਰਦੇ ਹੋਏ ਜੀਐੱਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ 27 ਸਤੰਬਰ ਨੂੰ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਲਈ ਹੈ।
ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ ਕਰੀਬ ਸਾਢੇ 10 ਵਜੇ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚ ਚੁੱਕੇ ਹਨ।ਇਸ ਦੇ ਨਾਲ ਹੀ ਵਿਧਾਨ ਸਭਾ ਦੀ ਬਿਜਨਸ ਐਡਾਈਜ਼ਰੀ ਕਮੇਟੀ ਦੀ ਮੀਟਿੰਗ ਵੀ ਇਸ ਸਮੇਂ ਜਾਰੀ ਜਿਸ ਵਿੱਚ ਵਿਧਾਨ ਸਭਾ ਦੀ ਕਾਰਵਾਈ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ।























