ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ)- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਅੱਜ ਯਾਨੀ 28 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਹਾਲ ਹੀ ‘ਚ ਭਾਰਤ ਨੇ ਆਸਟ੍ਰੇਲੀਆ ਨੂੰ ਟੀ-20 ਸੀਰੀਜ਼ ‘ਚ ਹਰਾਇਆ ਹੈ। ਅੱਜ ਭਾਰਤ ਦਾ ਦੱਖਣੀ ਅਫਰੀਕਾ ਨਾਲ ਪਹਿਲਾ ਮੈਚ ਤ੍ਰਿਵੇਂਦਰਮ ਵਿੱਚ ਹੈ, ਜਿੱਥੇ ਦੋਵੇਂ ਟੀਮਾਂ ਪਹੁੰਚ ਗਈਆਂ ਹਨ। ਟੀ-20 ਸੀਰੀਜ਼ ਦਾ ਪਹਿਲਾ ਮੈਚ ਤ੍ਰਿਵੇਂਦਰਮ ‘ਚ, ਦੂਜਾ 2 ਅਕਤੂਬਰ ਨੂੰ ਗੁਹਾਟੀ ‘ਚ ਅਤੇ ਤੀਜਾ 4 ਅਕਤੂਬਰ ਨੂੰ ਇੰਦੌਰ ‘ਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਅਗਵਾਈ ‘ਚ ਟੀਮ ਇੰਡੀਆ ਆਸਟ੍ਰੇਲੀਆ ਤੋਂ ਬਾਅਦ ਅਫਰੀਕੀ ਟੀਮ ਖਿਲਾਫ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ।























