ਚੰਡੀਗੜ੍ਹ ਏਅਰਪੋਰਟ ਦਾ ਨਾਮ ਬਦਲ ਕੇ ਅੱਜ ਕਰ ਦਿੱਤਾ ਜਾਵੇਗਾ ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰਨਗੇ ਉਦਘਾਟਨ
ਚੰਡੀਗੜ੍ਹ, 28 ਸਤੰਬਰ(ਵਿਸ਼ਵ ਵਾਰਤਾ)- ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਕਰ ਦਿੱਤਾ ਜਾਵੇਗਾ। ਜਿਸ ਦਾ ਰਸਮੀ ਉਦਘਾਟਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰਨਗੇ।























